ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਾਸਕ ਪਾ ਕੇ ਘਰੋਂ ਨਿਕਲਣਾ ਜਰੂਰੀ ਕਰ ਦਿੱਤਾ ਗਿਆ

ਚੰਡੀਗੜ੍ਹ, 9 ਅਪ੍ਰੈਲ 2020 – ਪੰਜਾਬ ‘ਚ ਲਾਕਡਾਊਨ ਅਤੇ ਕਰਫਿਊ ਦੇ ਬਾਵਜੂਦ ਵੀ ਕੋਰੋਨਾ ਵਾਇਰਸ ਦੇ ਮਰੀਜ਼ ਵਧਦੇ ਹੀ ਜਾ ਰਹੇ ਹਨ। ਜਿਸ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਾਸਕ ਪਾ ਕੇ ਘਰੋਂ ਨਿਕਲਣਾ ਜਰੂਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ, ”ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੈਂ, ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਤੁਸੀਂ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਸਕਦੇ ਹੋ ਤੇ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ ਸਾਬਣ ਜਾਂ ਡਿਟਰਜੈਂਟ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ। ਆਓ ਸਾਰੇ ਰੱਲ ਕੇ ਆਪਣੀ ਸੁਰੱਖਿਆ ਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਈਏ ਤੇ ਕੋਵਿਡ-19 ਤੋਂ ਆਪਣਾ ਤੇ ਆਪਣੇ ਲੋਕਾਂ ਦਾ ਬਚਾਅ ਕਰੀਏ।”

Related posts

Leave a Reply