ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ, ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣਾ ਪਵੇਗਾ

ਚੰਡੀਗੜ, 29 ਮਈ
ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ
ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣਾ ਪਵੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। 
ਪਹਿਲਾਂ ਸਰਕਾਰੀ ਸਕੂਲ ਬਿਨਾਂ ਲੀਵਿੰਗ ਸਰਟੀਫਿਕੇਟ ਦੇ ਦਾਖਲੇ ਦੇ ਰਹੇ ਸਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲੇ ਨੂੰ ਹਾਈ
ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਸਰਕਾਰ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ।
 ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਆਖਿਆ ਸੀ ਕਿ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ
ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣ ਦੀ ਲੋੜ ਨਹੀਂ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਦਿਆਰਥੀ ਨਿੱਜੀ ਸਕੂਲ ਛੱਡ ਕੇ ਸਰਕਾਰੀ
ਸਕੂਲਾਂ ਵਿਚ ਦਾਖਲ ਲੈ  ਰਹੇ ਸਨ।
ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ ਪਿੱਛੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ
ਸਰਟੀਫਿਕੇਟ ਲਿਆਉਣਾ ਹੋਵੇਗਾ।

Related posts

Leave a Reply