ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ ਕੀਤਾ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਰਵਨੀਤ ਬਿੱਟੂ ਨੂੰ 22 ਜੂਨ ਨੂੰ ਕਮਿਸ਼ਨ ਦੇ ਦਫ਼ਤਰ ‘ਚ ਪੇਸ਼ ਹੋਣ ਦੇ ਸੰਮਨ ਕੀਤਾ ਹੈ।

ਬੀਤੇ ਕੱਲ੍ਹ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਡਾ. ਸੁਖਵਿੰਦਰ ਸੁੱਖੀ ਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ਬਿੱਟੂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਰਵਨੀਤ ਬਿੱਟੂ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਨੂੰ ਪਵਿੱਤਰ ਦੱਸਦੇ ਹੋਏ ਬਹੁਜਨ ਸਮਾਜ ਪਾਰਟੀ ਨੂੰ ਦੇਣ ਦੀ ਗੱਲ ਕਹੀ ਸੀ ਤੇ ਇਹ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ।

Related posts

Leave a Reply