ਪੰਜਾਬ ਵਿੱਚ ਮੁੜ ਮੌਸਮ ਬਦਲੇਗਾ, ਬੱਦਲਵਾਈ ਤੇ ਤੇਜ ਰਫਤਾਰ ਨਾਲ ਹਵਾਵਾਂ ਚੱਲਣਗੀਆਂ

ਲੁਧਿਆਣਾ :   ਪੰਜਾਬ ਵਿੱਚ ਮੁੜ ਮੌਸਮ  ਬਦਲੇਗਾ। ਇਸ ਕਾਰਨ ਠੰਢ ਵਧੇਗੀ। ਇੰਡੀਆ ਮੈਟ੍ਰੋਲੌਜੀਕਲ ਡਿਪਾਰਟਮੈਂਟ ਚੰਡੀਗੜ੍ਹ ਅਨੁਸਾਰ 2 ਨਵੰਬਰ ਨੂੰ ਰਾਜ ਵਿੱਚ ਬੱਦਲਵਾਈ ਰਹਿ ਸਕਦੀ ਹੈ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ।

ਰਾਹਤ ਦੀ ਗੱਲ ਹੈ ਕਿ ਮੀਂਹ ਨਹੀਂ ਪਵੇਗਾ, ਜਿਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਹੋ ਗਈਆਂ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਨਵੰਬਰ ਤੋਂ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ। ਇਸ ਦੌਰਾਨ ਦਿਨ ‘ਚ ਧੁੱਪ ਰਹੇਗੀ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਰਹੇਗਾ। ਇਸ ਤਰ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ‘ਚ ਕੋਈ ਦਿੱਕਤ ਨਹੀਂ ਆਵੇਗੀ। ਕਿਸਾਨ ਵਾਢੀ ਦਾ ਕੰਮ ਆਸਾਨੀ ਨਾਲ ਸੰਭਾਲ ਸਕਣਗੇ।

Related posts

Leave a Reply