ਪੰਜਾਬ ਵਿੱਚ 150 ਪੰਚਾਇਤ ਸਮਿਤੀਆਂ ਤੇ 22 ਜ਼ਿਲ੍ਹਾ ਪ੍ਰੀਸ਼ਦ ਲਈ ਚੋਣਾਂ ਦਾ ਐਲਾਨ

Panchayiti votes announced in Punjab
ਚੰਡੀਗੜ੍ਹ: ਪੰਜਾਬ ਵਿੱਚ 150 ਪੰਚਾਇਤ ਸਮਿਤੀਆਂ ਤੇ 22 ਜ਼ਿਲ੍ਹਾ ਪ੍ਰੀਸ਼ਦ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਸੂਬਾ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਵੋਟਾਂ 19 ਸਤੰਬਰ ਨੂੰ ਪੈਣਗੀਆਂ ਤੇ 22 ਸਤੰਬਰ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਇਰ ਕਰਨ ਦਾ ਅੰਤਮ ਦਿਨ ਆਉਂਦੀ ਸੱਤ ਸਤੰਬਰ ਹੈ।

ਇਨ੍ਹਾਂ ਚੋਣਾਂ ਦੇ ਐਲਾਨ ਨਾਲ ਸੂਬੇ ਵਿੱਚ ਮੁੜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਉਕਤ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਆਉਣ ਵਾਲੀ ਚਾਰ ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਤੇ ਸੱਤ ਸਤੰਬਰ ਤਕ ਚੱਲੇਗੀ। ਸੰਧੂ ਨੇ ਦੱਸਿਆ ਕਿ 10 ਸਤੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਤੋਂ ਅਗਲੇ ਦਿਨ ਤਕ ਉਮੀਦਵਾਰੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਔਰਤਾਂ ਨੂੰ ਅੱਧੀਆਂ ਸੀਟਾਂ ‘ਤੇ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਇਨ੍ਹਾਂ ਚੋਣਾਂ ਦੌਰਾਨ ਕੁੱਲ 1,27,87,395 ਲੋਕ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ, ਇਨ੍ਹਾਂ ਵਿੱਚ 66,88,245 ਮਰਦ ਤੇ 60,99,053 ਔਰਤਾਂ ਅਤੇ 97 ਤੀਜਾ ਲਿੰਗ ਸ਼ਾਮਲ ਹਨ।

ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਕਮਿਸ਼ਨ ਨੇ 17,268 ਪੋਲਿੰਗ ਬੂਥ ਬਣਾਏ ਜਾਣਗੇ ਤੇ 86,340 ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਤਾਇਨਾਤ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਇਸ ਵਾਰ ਬਲਾਕ ਸਮਿਤੀ ਚੋਣਾਂ ਦੇ ਉਮੀਦਵਾਰਾਂ ਨੂੰ 80,000 ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ 1.90 ਲੱਖ ਰੁਪਏ ਖ਼ਰਚਣ ਦੀ ਖੁੱਲ੍ਹ ਹੈ।

Related posts

Leave a Reply