ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ 7 ਜਨਵਰੀ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਮੁੜ ਮੁਲਤਵੀ

ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ 7 ਜਨਵਰੀ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਪ੍ਰੈੱਸ ਨੂੰ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਦੀਆਂ ਮਿਤੀਆਂ ਕਲੈਸ਼ ਹੋਣ ਕਾਰਨ ਅਤੇ ਕੁਝ ਹੋਰ ਨਾ ਟਾਲਣਯੋਗ ਪ੍ਰਸ਼ਾਸਨਿਕ ਕਾਰਨਾਂ ਕਰਕੇ ਟਰਮ-1 ਦੀ 7 ਜਨਵਰੀ ਨੂੰ ਕਰਵਾਏ ਜਾਣ ਵਾਲੀ ਪ੍ਰੀਖਿਆ ਮੁੜ  ਮੁਲਤਵੀ ਕਰ ਦਿੱਤੀ ਗਈ ਹੈ।

ਪ੍ਰੀਖਿਆ ਦੀ ਨਵੀ ਨਿਸ਼ਚਿਤ ਕੀਤੀ ਮਿਤੀ ਸਬੰਧੀ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕਰਵਾਏ ਜਾਣ ਤੋਂ ਦੋ ਹਫ਼ਤੇ ਪਹਿਲਾਂ ਬੋਰਡ ਦੀ ਵੈੱਬਸਾਈਟ ਰਾਹੀਂ ਅਗਾਊ ਤੌਰ ਸੂਚਿਤ ਕੀਤਾ ਜਾਵੇਗਾ।  ਕੰਟਰੋਲਰ ਪ੍ਰੀਖਿਆਵਾਂ ਨੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਚੈੱਕ ਕਰਦੇ ਰਹਿਣ।

Related posts

Leave a Reply