ਪੰਜਾਬ, ਹਰਿਆਣਾ ਵਿੱਚ ਅਗਲੇ 24 ਘੰਟਿਆਂ ਦੌਰਾਨ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ

ਨਵੀਂ ਦਿੱਲੀ: ਉੱਤਰੀ ਭਾਰਤ ਵਿੱਚ ਮਾਨਸੂਨ ਦੀ ਆਮਦ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਥਾਵਾਂ ਤੇ ਮੁਸ਼ਕਲਾਂ ਵਧ ਗਈਆਂ ਹਨ। ਮੌਨਸੂਨ ਨੇ ਕਈ ਰਾਜਾਂ ਵਿੱਚ ਤਬਾਹੀ ਮਚਾ ਕੇ ਰੱਖ ਦਿੱਤੀ ਹੈ। ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ ਤੇ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿੱਚ ਮੌਨਸੂਨ ਬਿਪਤਾ ਦੇ ਰੂਪ ਵਿੱਚ ਆਈ ਹੈ।

 ਭਾਰਤੀ ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਤੱਕ ਦਿੱਲੀ ਦੇ ਨਾਲ-ਨਾਲ ਹਿਮਾਚਲ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਆਈਐਮਡੀ ਦੁਆਰਾ ਰਾਜਸਥਾਨ ਤੇ ਜੰਮੂ-ਕਸ਼ਮੀਰ ਲਈ ‘ਆਰੈਂਜ ਅਲਰਟ’ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਲਈ ਵੀ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਹਰਿਆਣਾ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Related posts

Leave a Reply