ਬਾਦਲ ਦਲ ਦਾ SOI ਵਿੰਗ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ 110 ਗ੍ਰਾਮ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਣਾਇਆ ਗਿਆ ਅਕਾਲੀ ਦਲ ਦਾ ਸਟੂਡੈਂਟ ਵਿੰਗ ਇੱਕ ਵਾਰ ਫਿਰ ਸੁਰਖ਼ੀਆਂ  ‘ਚ ਆ ਗਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੇ ਬੀਤੀ ਰਾਤ ਅਕਾਲੀ ਦਲ ਦੇ ਐਸਓਆਈ ਦੇ ਸਾਬਕਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇਜਬੀਰ ਸਿੰਘ ਨੰਗਲੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਦੇ ਸੀਆਈਏ ਸਟਾਫ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਤੇਜਬੀਰ ਸਿੰਘ ਨੰਗਲੀ ਤੋਂ ਬੀਤੀ ਰਾਤ 110 ਗ੍ਰਾਮ ਹੈਰੋਇਨ ਫੜੀ ਹੈ।

ਸੂਤਰਾਂ ਅਨੁਸਾਰ ਇਕ ਪੁਲਿਸ ਅਧਿਕਾਰੀ ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸੇ ਦੌਰਾਨ ਇਸ ਦੀ ਭਿਣਕ ਮੁੱਖ ਮੰਤਰੀ ਦਫ਼ਤਰ ‘ਚ ਪੈਣ ਤੋਂ ਬਾਅਦ ਰਾਤ ਨੂੰ ਹੀ ਪੁਲਿਸ ਨੇ ਇਹ ਮਾਮਲਾ ਦਰਜ ਕਰ ਲਿਆ।

Related posts

Leave a Reply