ਬਿਹਤਰ ਸਿੱਖਿਆ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ : ਡੀ.ਈ.ਓ. ਐਲੀ: ਸੁਰਜੀਤਪਾਲ

ਸਿੱਖਿਆ ਅਧਿਕਾਰੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਲਈ ਕਮਰਕੱਸੇ

ਬਿਹਤਰ ਸਿੱਖਿਆ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ : ਡੀ.ਈ.ਓ. ਐਲੀ:

ਗੁਰਦਾਸਪੁਰ 21 ਮਾਰਚ (ਅਸ਼ਵਨੀ )

ਸਰਕਾਰੀ ਸਕੂਲਾਂ ਵਿੱਚ ਨਵਾਂ ਦਾਖਲਾ ਵਧਾਉਣ ਲਈ ਸਿੱਖਿਆ ਅਧਿਕਾਰੀਆਂ ਵੱਲੋਂ ਕਮਰਕੱਸੇ ਕਰਦੇ ਹੋਏ ਆਮ ਜਨਤਾ , ਸਮਾਜਿਕ ਭਾਈਚਾਰੇ ਤੱਕ ਪਹੁੰਚ ਬਣਾ ਕੇ ਸਰਕਾਰੀ ਸਹੂਲਤਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸੁਰਜੀਤਪਾਲ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਪਹੁੰਚ ਕੇ ਉੱਥੇ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਇਸ ਦਾਖਲਾ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਨੂੰ ਮਾਤ ਪਾ ਰਹੇ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਬਿਹਤਰ ਸਿੱਖਿਆ ਤੇ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਉਨ੍ਹਾਂ ਦੱਸਿਆ ਕਿ ਜਿੱਥੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੀ ਗੁਣਵੰਨਤਾ ਵਿੱਚ ਸੁਧਾਰ ਹੋਇਆਂ ਹੈ , ਉੱਥੇ ਸਰਕਾਰੀ ਸਕੂਲਾਂ ਦੀਆਂ ਖ਼ੂਬਸੂਰਤ ਇਮਾਰਤਾਂ , ਰੰਗਦਾਰ ਫ਼ਰਨੀਚਰ ਹਰ ਇੱਕ ਦਾ ਧਿਆਨ ਆਪਣੇ ਵੱਲ ਆਕਰਸ਼ਕ ਕਰਦਾ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬ , ਬੱਡੀ ਗਰੁੱਪ , ਪ੍ਰੋਜੈਕਟਰਾਂ ਤੇ ਐਜੂਕੇਅਰ ਐਪ ਰਾਹੀਂ ਸਿੱਖਿਆ ਰਾਹੀਂ ਤਜਰਬੇਕਾਰ ਤੇ ਉੱਚ ਵਿੱਦਿਆ ਪ੍ਰਾਪਤ ਸਟਾਫ਼ ਵੱਲੋਂ ਬੱਚੇ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕੀਤੇ ਜਾਂਦੇ ਹਨ। ਇਸ ਦੌਰਾਨ ਸੰਸਥਾ ਦੀ ਕਾਰਜਕਾਰੀ ਪ੍ਰਿੰਸੀਪਲ ਅਨੀਤਾ ਰਾਣੀ, ਲੈਕਚਰਾਰ ਨਰੇਸ਼ ਕੁਮਾਰ ਤੇ ਪਵਨ ਅੱਤਰੀ ਹਾਜ਼ਰ ਸਨ।

Related posts

Leave a Reply