ਜਲੰਧਰ : ਬਹੁਜਨ ਸਮਾਜ ਪਾਰਟੀ BSP ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ’ਚ ਵਸਦੇ ਬਾਬਾ ਸਾਹਿਬ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਪ੍ਰਸ਼ਾਸਨ ਨੂੰ ਇਸ ਮਾਮਲੇ ’ਚ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਘਟਨਾ ਪੰਜਾਬ ਦੀ ਆਪ ਸਰਕਾਰ ਦੀ ਕਾਨੂੰਨ ਵਿਵਸਥਾ ਪੱਧਰ ’ਤੇ ਫੇਲ੍ਹ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਕਰੀਮਪੁਰੀ ਨੇ ਕਿਹਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਕੱਲ ਗੱਲ ਕਰਕੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਲਈ ਕਿਹਾ ਹੈ, ਤਾਂ ਕਿ ਭਵਿੱਖ ’ਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਇਹ ਘਟਨਾ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ। ਇਸ ਘਟਨਾ ਦੇ ਸਬੰਧ ’ਚ ਪ੍ਰਸ਼ਾਸਨ ਨੂੰ ਹੋਰ ਅਲਰਟ ਹੋਣ ਦੀ ਲੋੜ ਹੈ। ਇਸ ਲਈ ਜ਼ਰੂਰੀ ਹੈ ਕਿ ਪ੍ਰਸ਼ਾਸਨ ਸੂਬੇ ’ਚ ਬਾਬਾ ਸਾਹਿਬ ਦੇ ਬੁੱਤਾਂ ਨੂੰ ਸੁਰੱਖਿਅਤ ਕਰੇ। ਅਜਿਹੀਆਂ ਤਾਕਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
Police on Sunday arrested a man hailing from Moga district of Punjab, who allegedly attempted to damage the statue of Ambedkar at the Town Hall on Heritage Street that leads to the Golden Temple.
- #DC_ASHIKA_JAIN : Will extend all possible help to rehabilitate addicts
- #DR.Dr_Ravjot : Around Rs 2.50 crore to be incurred for setting up new fire station
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09

EDITOR
CANADIAN DOABA TIMES
Email: editor@doabatimes.com
Mob:. 98146-40032 whtsapp