ਬੇਹੱਦ ਖ਼ਤਰਨਾਕ ਸਥਿਤੀ : ਪੰਜਾਬ ਦੇ ਹਾਲਾਤ ਚਿੰਤਾ ਵਾਲੇ ਵੈਕਸੀਨ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ

ਚੰਡੀਗੜ੍ਹਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਦੇ ਹਾਲਾਤ ਚਿੰਤਾ ਵਾਲੇ ਹਨ।ਅਤੇ ਪੰਜਾਬ  ਵਿੱਚ ਵੈਕਸੀਨ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਹੈ। ਉਨ੍ਹਾਂ ਨੇ  ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਮਗਰੋਂ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।

ਉਨ੍ਹਾਂ ਕਿਹਾ ਕਿ ਮਈ 2021 ਨੂੰ ਕੇਂਦਰ ਸਰਕਾਰ ਨੇ 18 ਸਾਲ ਤੋਂ ਉਪਰ ਦੀ ਸਾਰੀ ਆਬਾਦੀ ਨੂੰ ਟੀਕਾ ਲਾਉਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਕੋਲ ਸਿਹਤ ਦਾ ਬੁਨਿਆਦੀ ਢਾਂਚਾ ਹੈ। ਇੱਕ ਦਿਨ ਦੌਰਾਨ 3000 ਤੋਂ ਵੱਧ ਸਰਕਾਰੀ ਸਿਹਤ ਕੇਂਦਰਾਂ ਵਿੱਚ ਘੱਟੋਘੱਟ ਲੱਖ ਮਰੀਜ਼ਾਂ ਦੇ ਟੀਕੇ ਲਾਉਣ ਦੀ ਸਮਰੱਥਾ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।

Related posts

Leave a Reply