ਬੰਬੀਹਾ ਗਿਰੋਹ ਦਾ ਗੁਰਗਾ ਹਸਪਤਾਲ ਤੋਂ ਫਰਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਸ ਹਸਪਤਾਲ ‘ਚ ਇਲਾਜ ਲਈ ਸੀ ਦਾਖਲ

ਫਰੀਦਕੋਟ

 ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ  ‘ਚ ਇਲਾਜ ਅਧੀਨ ਬੰਬੀਹਾ ਗਿਰੋਹ ਦਾ ਗੁਰਗਾ ਹਸਪਤਾਲ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੂੰ ਉਸਦੇ ਫਰਾਰ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਪੁਲਿਸ ਨੇ ਉਸ ਨੂੰ ਪੰਜ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ, ਜਦੋਂਕਿ ਹੁਣ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਗੁਰਗੇ ਨੂੰ ਪੰਜ ਦਿਨ ਪਹਿਲਾਂ ਫਰੀਦਕੋਟ ਪੁਲਿਸ ਨੇ ਸੀਆਈਏ ਸਟਾਫ਼ ਦੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਪੁਲਿਸ ਨਾਲ ਹੋਏ ਇਸ ਮੁਕਾਬਲੇ ਦੌਰਾਨ ਉਸ ਦੀ ਲੱਤ ‘ਚ ਗੋਲੀ ਲੱਗ ਗਈ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਸ ਹਸਪਤਾਲ ‘ਚ ਇਲਾਜ ਲਈ ਦਾਖਲ ਸੀ। ਅਜਿਹੇ ‘ਚ ਗੁਰਗੇ ਦੇ ਫਰਾਰ ਹੋਣ ਕਾਰਨ ਪੁਲਿਸ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

 

 

Related posts

Leave a Reply