ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ‘ਚ 150 ਏਕੜ ‘ਚ ਖੜ੍ਹੀ ਫਸਲ ਨੂੰ ਕਰ ਦਿੱਤਾ ਗਿਆ ਤਬਾਹ

ਚੰਡੀਗੜ੍ਹ : ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਚ 150 ਏਕੜ ਚ ਖੜ੍ਹੀ ਫਸਲ ਨੂੰ ਤਬਾਹ ਕਰ ਦਿੱਤਾ ਗਿਆ। 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਪਿੰਡ ਖਟਕੜ ਕਲਾਂ ਵਿੱਚ ਭਾਰੀ ਇਕੱਠ ਕਰਨ ਲਈ ਸ਼ਹੀਦਆਜ਼ਮ ਭਗਤ ਸਿੰਘ ਸ਼ਹੀਦੀ ਸਮਾਰਕ ਤੇ ਮਿਊਜ਼ੀਅਮ ਦੀਆਂ ਚਾਰਦੀਵਾਰੀਆਂ ਦੇ ਵੀ ਕੁਝ ਹਿੱਸੇ ਤੋੜ ਦਿੱਤੇ ਗਏ।

 ਪੰਜਾਬ ਵਿਧਾਨ ਸਭਾ ਚੋਣਾਂ ਚ ਆਪ‘ ਨੇ 117 ‘ਚੋਂ 92 ਸੀਟਾਂ ਤੇ ਜਿੱਤ ਹਾਸਲ ਕੀਤੀ ਹੈ। ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ‘ਚ ਹੋਣਾ ਹੈ।

ਖਟਕੜ ਕਲਾਂ ਵਿਖੇ ਪਾਰਕਿੰਗ ਲਈ ਜਿਨ੍ਹਾਂ ਕਿਸਾਨਾਂ ਦੀ 150 ਏਕੜ ਫਸਲ ਤਬਾਹ ਕੀਤਾ ਗਿਆ ਹੈ। ਉਨ੍ਹਾਂ 20 ਕਿਸਾਨਾਂ ਨੂੰ ਘੱਟੋਘੱਟ 45,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਹੈ।

 ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਵਾਹਨਾਂ ਦੀ ਪਾਰਕਿੰਗ ਲਈ ਪਿੰਡ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਹਟਾਇਆ ਜਾ ਰਿਹਾ ਹੈ। ਕਣਕ ਦੀ ਵਾਢੀ ਅਪ੍ਰੈਲ ਤੋਂ ਸ਼ੁਰੂ ਹੁੰਦੀ ਹੈ। ਪੰਜਾਬ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਸੋਮਵਾਰ ਨੂੰ ਖਟਕੜ ਕਲਾਂ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ।

ਪਹਿਲੀ ਵਾਰ ਪੰਜਾਬ ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਰਾਜਧਾਨੀ ਤੋਂ ਬਾਹਰ ਹੋਣ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਵੀ ਉਸੇ ਤਰ੍ਹਾਂ ਚੱਲ ਰਹੀਆਂ ਹਨ। ਪ੍ਰਸ਼ਾਸਨਿਕ ਸਮਾਗਮ ਵਿੱਚ ਦੋ ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਤੇ ਇਸੇ ਤਰ੍ਹਾਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਵਿੱਤ ਵਿਭਾਗ ਨੇ ਸਹੁੰ ਚੁੱਕ ਸਮਾਗਮ ਲਈ ਫੰਡ ਵੀ ਜਾਰੀ ਕਰ ਦਿੱਤੇ ਹਨ। ਵਿੱਤ ਵਿਭਾਗ ਮੁਤਾਬਕ ਸਹੁੰ ਚੁੱਕ ਸਮਾਗਮ ਤੇ ਕਰੀਬ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਸਬੰਧੀ ਵਿੱਤ ਵਿਭਾਗ ਨੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਭਗਵੰਤ ਮਾਨ ਨੇ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਮਰਦਾਂ ਲਈ ਬਸੰਤੀ ਪੱਗ ਤੇ ਔਰਤਾਂ ਲਈ ਬਸੰਤੀ ਚੁੰਨੀ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਖਟਕੜ ਕਲਾਂ ਨੂੰ ਬਸੰਤੀ ਰੰਗ ਵਿੱਚ ਰੰਗਿਆ ਜਾਵੇਗਾ।

Related posts

Leave a Reply