ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਵਸ ’ਤੇ ਰੱਖਿਆ ਗਿਆ ਦੋ ਮਿੰਟ ਦਾ ਮੌਨ

ਹੁਸ਼ਿਆਰਪੁਰ, 30 ਜਨਵਰੀ: (CDT NEWS)

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਜੀਆਂ ਦੇ ਦਿਸ਼ਾ-ਨਿਰਦੇਸ਼ਾ ’ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੱਲੋਂ ਸਮੂਹ ਸਟਾਫ ਮੈਂਬਰਾਂ ਨਾਲ ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਵਸ ’ਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ


ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਮਹਾਤਮਾ ਗਾਂਧੀ ਜੀ ਦੇ ਅਨਮੋਲ ਵਿਚਾਰ ਜੀਵਨ ਜਿਊਣ ਦਾ ਸਹੀ ਤਰੀਕਾ ਸਿਖਾਉਂਦੇ ਹਨ। ਮੋਹਨਦਾਸ ਕਰਮਚੰਦ ਗਾਂਧੀ ਜੀ ਬਾਪੂ ਦੇ ਨਾਮ ਨਾਲ ਵੀ ਜਾਣੇ ਜਾਂਦੇ ਹਨ, ਅੱਜ ਉਨ੍ਹਾਂ ਦੀ 75ਵੀਂ ਬਰਸੀ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਉਨ੍ਹਾਂ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਦੇਸ਼ ਵਿੱਚ ਹੋ ਰਹੇ ਅੱਤਿਆਚਾਰਾਂ ਨੂੰ ਵੇਖਦਿਆਂ, ਉਹ ਬ੍ਰਿਟਿਸ਼ ਸ਼ਾਸਨ ਦੇ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਹਿੱਸਾ ਬਣ ਗਏ।

ਉਨ੍ਹਾਂ ਨੇ ਸੱਚ ਅਤੇ ਅਹਿੰਸਾ ਨੂੰ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਪੇਸ਼ ਕੀਤਾ। ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ’ਤੇ ਅੱਜ ਵੀ ਉਨਾਂ ਦੇ ਆਦਰਸ਼ਾਂ ਨੂੰ ਪੂਰੀ ਦੁਨੀਆ ਵਿਚ ਆਪਣਾਇਆ ਜਾਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਚਾਹੀਦਾ ਹੈ ਕਿ ਜਿੰਦਗੀ ਵਿੱਚ ਕਾਮਯਾਬ ਹੋਣ ਲਈ ਆਪਣੇ ਸਹੀ ਅਤੇ ਸੱਚੇ ਵਿਚਾਰਾਂ ਨੂੰ ਆਪਣਾਂਉਦੇ ਹੋਏ ਸਫਲਤਾ ਹਾਸਲ ਕਰਨੀ ਚਾਹੀਦੀ ਹੈ।

ਇਸ ਤੋਂ ਇਲਾਵਾ ਅੱਜ ਹੁਸ਼ਿਆਰਪੁਰ ਦੇ ਸਲੰਮ ਏਰਿਆ ਮੁਹੱਲਾ ਸੁੰਦਰ ਨਗਰ, ਨਜਦੀਕ ਵਰਧਮਾਨ ਮਿੱਲ ਨੇੜੇ ਝੁੱਗੀ ਝੋਪੜੀ ਵਾਲੇ ਖੇਤਰ ਵਿੱਚ ਕਾਨੂੰਨੀ ਸੇਵਾਵਾਂ ਕੈੰਪ ਲਗਾਇਆ ਗਿਆ ਅਤੇ ਉੱਥੇ ਰਹਿ ਰਹੇ ਬੱਚਿਆਂ ਦੇ ਕਾਨੂੰਨੀ ਹੱਕਾਂ ਬਾਰੇ ਉਹਨਾਂ ਦੇ ਪਰਿਵਾਰਾਂ ਨੂੰ ਜਾਗਰੂਕ ਕੀਤਾ ਗਿਆ। ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਵਲੋਂ ਦੱਸਿਆ ਗਿਆ ਕਿ ਭਾਰਤ ਦੇ ਸੰਵਿਧਾਨ ਵਿੱਚ 86ਵੀਂ ਸੋਧ ਇਹ ਵਿਵਸਥਾ ਕਰਦੀ ਹੈ ਕਿ 6 ਤੋਂ 14 ਸਾਲ ਦੇ ਉਮਰ ਦੇ ਹਰ ਬੱਚੇ ਅਤੇ 6 ਸਾਲ ਦੀ ਉਮਰ ਤੱਕ ਦੇ ਅਰਲੀ ਚਾਇਲਡ ਹੁਡ ਕੇਅਰ ਮੁਫਤ ਸਿੱਖਿਆ ਦੇ ਹੱਕਦਾਰ ਹਨ ਬਾਰੇ ਵਿਸਥਾਰ ਪੁਰਵਕ ਜਾਣੂ ਕਰਵਾਇਆ ਗਿਆ। ਕਾਨੂੰਨੀ ਸੇਵਾਵਾਂ ਪ੍ਰੋਗਰਾਮ ਦੇ ਅੰਤ ਵਿੱਚ ਅਨੀਤਾ ਕੁਮਾਰੀ ਪੀ.ਐਲ.ਵੀ. ਵਲੋਂ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

Posted By: Jagmohan Singh

25655

Related posts

Leave a Reply