ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 166 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ, 23 ਮਾਰਚ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ
ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਤੇ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 166ਵੇਂ ਦਿਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਦਵਿੰਦਰ ਸਿੰਘ ਚੌਹਕਾ, ਡਾ ਮੋਹਨ ਸਿੰਘ ਮੱਲੀ ਸੁਖਦੇਵ ਸਿੰਘ ਮਾਂਗਾ, ਮਨਜੀਤ ਸਿੰਘ ਖਾਨਪੁਰ, ਸਮੇਤ
ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ
ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜੇਲਾਂ ਵਿੱਚ ਨਾਜਾਇਜ਼ ਬੰਦ ਕੀਤਾ ਹੈ, ਇਸ ਪਿੱਛੇ ਇਹ ਗੱਲ ਸਾਬਤ ਹੁੰਦੀ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ
ਹੈ ਅਤੇ ਜੋ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਕਿਸਾਨਾਂ ਤੇ ਜਬਰਦਸਤੀ ਥੋਪਣ ਦੀ ਕੋਸਸਿ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਇਕਜੁੱਟ ਹੋਕੇ ਦਿੱਲੀ ਵਿਖੇ ਖੇਤੀ ਵਿਰੋਧੀ ਬਣਾਏ 
ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ, ਉਨ੍ਹਾਂ ਦੇ ਨਾਲ ਹੁਣ ਦੇਸ਼ ਦਾ ਹਰ ਵਰਗ ਜੁੜ ਚੁੱਕਾ ਹੈ ਅਤੇ ਦਿੱਲੀ ਵਿਖੇ ਮੋਢੇ ਨਾਲ ਮੋਢਾ ਜੋੜ ਕੇ ਕਿਸਾਨੀ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦੇ ਰਿਹਾ ਅਤੇ ਆਉਣ ਵਾਲੇ ਦਿਨਾਂ ਵਿਚ ਕਿਸਾਨ ਇਸ ਸੰਘਰਸ਼ ਵਿੱਚ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਰਣਜੀਤ ਸਿੰਘ,ਨੰਬਰਦਾਰ ਸੁਖਵੀਰ  ਸਿੰਘ ਭਾਨਾ,ਜਤਿੰਦਰ ਸਿੰਘ ਸੱਗਲਾ, ਕੇਵਲ ਸਿੰਘ,ਤਰਸੇਮ ਸਿੰਘ, ਮਾਸਟਰ ਸਵਰਨ ਸਿੰਘ,ਸੁਰਿੰਦਰ ਸਿੰਘ , ਗੁਰਬਾਜ ਸਿੰਘ, ਹਰਦੀਪ ਸਿੰਘ,ਜਥੇਦਾਰ ਹਰਪਾਲ ਸਿੰਘ, ਜੀਤ ਸਿੰਘ,ਦਾਰਾ ਸਿੰਘ, ਬਲਦੇਵ ਸਿੰਘ, ਰਾਜਿੰਦਰ ਸਿੰਘ,ਹਰਜਿੰਦਰ ਸਿੰਘ, ਬਲਵੀਰ ਸਿੰਘ,ਹਰਪ੍ਰੀਤ ਸਿੰਘ,ਜਰਨੈਲ ਸਿੰਘ, ਸੇਵਾ ਸਿੰਘ,ਜੋਗਿੰਦਰ ਸਿੰਘ ਆਦਿ ਸਮੇਤ ਇਲਾਕੇ ਦੇ ਕਿਸਾਨ ਹਾਜ਼ਰ ਸਨ।

Related posts

Leave a Reply