ਮਿਲਟਰੀ ਇੰਟੈਲੀਜੈਂਸ ਲੁਧਿਆਣਾ ਤੇ ਜਲੰਧਰ ਪੁਲਿਸ ਵੱਲੋਂ ਫੌਜ ਭਰਤੀ ਰੈਕਟ ਦਾ ਕੀਤਾ ਪਰਦਾਫਾਸ਼

ਮਿਲਟਰੀ ਇੰਟੈਲੀਜੈਂਸ ਲੁਧਿਆਣਾ ਤੇ ਜਲੰਧਰ ਪੁਲਿਸ ਵੱਲੋਂ ਫੌਜ ਭਰਤੀ ਰੈਕਟ ਦਾ ਕੀਤਾ ਪਰਦਾਫਾਸ਼
 
ਲੁਧਿਆਣਾ, 13 ਮਾਰਚ  – ਇੱਕ ਸਾਂਝੇ ਅਭਿਆਨ ਵਿੱਚ, ਮਿਲਟਰੀ ਇੰਟੈਲੀਜੈਂਸ, ਲੁਧਿਆਣਾ ਅਤੇ ਜਲੰਧਰ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜੋ ਫੌਜ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਤੋਂ ਲਿਖਤੀ ਪ੍ਰੀਖਿਆ ਵਿੱਚ ਪਾਸ ਕਰਾਉਣ ਬਦਲੇ ਪੈਸੇ ਦੀ ਮੰਗ ਕਰਦਾ ਸੀ।
ਫੜੇ ਗਏ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਵਿਅਕਤੀ ‘ਤੇ ਥਾਣਾ ਜਲੰਧਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 420, 465, 467, 468, 471, 120 (ਬੀ) ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

ਮੁਲਜ਼ਮ ਉਨ੍ਹਾਂ ਉਮੀਦਵਾਰਾਂ ਤੱਕ ਪਹੁੰਚ ਕਰਦਾ ਸੀ, ਜੋ ਸਰੀਰਕ ਜਾਂਚ ਵਿੱਚ ਪਾਸ ਹੋ ਜਾਂਦੇ ਸਨ ਅਤੇ ਉਨ੍ਹਾਂ ਨੂੰ ਡਾਕਟਰੀ ਟੈਸਟ ਅਤੇ ਲਿਖਤੀ ਪ੍ਰੀਖਿਆ ਪਾਸ ਕਰਨ ਦਾ ਭਰੋਸਾ ਦਿੱਤਾ ਜਾਂਦਾ ਸੀ। ਉਹ ਪ੍ਰੀਖਿਆ ਤੋਂ ਪਹਿਲਾਂ ਉਮੀਦਵਾਰਾਂ ਦੇ ਅਸਲ ਦਸਤਾਵੇਜ਼ ਆਪਣੇ ਕੋਲ ਰੱਖ ਲੈਂਦੇ ਸਨ ਅਤੇ ਪੈਸਿਆਂ ਦੀ ਅਦਾਇਗੀ ਹੋਣ ‘ਤੇ ਦਸਤਾਵੇਜ ਮੋੜਦੇ ਸਨ। ਉਹ ਇੱਕ ਉਮੀਦਵਾਰ ਤੋਂ ਢਾਈ ਤੋਂ ਤਿੰਨ ਲੱਖ ਰੁਪਏ ਤੱਕ ਵਸੂਲਦਾ ਸੀ।

ਮੁਲਜ਼ਮ ਖਿਲਾਫ ਪਹਿਲਾਂ ਵੀ ਥਾਣਾ ਸਰਾਏ ਅਮਾਨਤ ਖਾਨ, ਜ਼ਿਲ੍ਹਾ ਤਰਨਤਾਰਨ ਵਿਖੇ ਜਨਵਰੀ 2018 ਵਿੱਚ ਆਰਮਜ਼ ਐਕਟ 25 ਅਤੇ 30 ਤਹਿਤ ਕੇਸ ਦਰਜ ਕੀਤਾ ਗਿਆ ਹੈ ।
ਦੋਸ਼ੀ ਵੱਲੋਂ ਪਿਛਲੇ ਸਮੇਂ ਤੋਂ ਵੱਖ-ਵੱਖ ਵਿਅਕਤੀਆਂ ਨੂੰ ਆਪਣੇ ਗਿਰੋਹ ਰਾਹੀਂ ਧੋਖਾ ਦਿੱਤਾ ਜਾ ਰਿਹਾ ਸੀ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
 
 

Related posts

Leave a Reply