ਮਿਸ਼ਨ ਫਤਿਹ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਉਪਰਾਲੇ

ਮਿਸ਼ਨ ਫਤਿਹ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਉਪਰਾਲੇ

ਪਠਾਨਕੋਟ, 3 ਜੂਨ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )      ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗਪੰਜਾਬ ਵੱਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਕਰਯੋਗ ਹੈ ਕਿ ਪਿਛਲੇ ਕਰੀਬ 2 ਮਹੀਨੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੋਵਿਡ 19 ਦੇ ਚਲਦਿਆਂ ਕਰਫਿਓ ਲਗਾਇਆ ਗਿਆ ਸੀ , ਜਿਸ ਦੋਰਾਨ ਕੰਮਕਾਜ ਬੰਦ ਹੋਣ ਕਾਰਨ ਜਿਆਦਾਤਰ ਪ੍ਰਵਾਸੀ ਮਜਦੂਰਾਂ ਵੱਲੋਂ ਆਪਣੇ ਸੂਬਿਆਂ ਨੂੰ ਵਾਪਸ ਜਾਣਾ ਸੁਰੂ ਕਰ ਦਿੱਤਾਹੁਣ ਇੰਡਸਟ੍ਰੀਜ ਖੁਲਣ ਤੋਂ ਬਾਅਦ ਮੈਨ ਪਾਵਰ ਵੀ ਵਿਸੇਸ ਲੋੜ ਹੈ ਜਿਸ ਲਈ ਰੋਜ਼ਗਾਰ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ ਕਿਰਤੀਆਂਮਜਦੂਰਾਂ ਅਤੇ ਪੜੇ ਲਿਖੇ ਨੌਜਵਾਨਾਂ ਨੂੰ ਰੋਜਗਾਰ ਦਿਵਾਉਣ ਦੇ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸ੍ਰੀ ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਕੀਤਾ।

          ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਰਤੀਆਂਮਜਦੂਰਾਂ ਅਤੇ ਖੇਤੀਬਾੜੀ ਅਤੇ ਹੋਰ ਉਸਾਰੀ ਦੇ ਕੰਮਾਂ ਲਈ  ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਲਈ ਵੈਬ ਲਿੰਕ: ਤਿਆਰ ਕੀਤਾ ਗਿਆ ਹੈ।ਜਿਸ ਤੇ ਉਹ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ ਤਾਂ ਜੋ ਉਨਾਂ ਦੀ ਜਰੂਰਤ ਅਨੁਸਾਰ ਕੰਮ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰਾਂ ਕਿਸਾਨਾਂ / ਫੈਕਟਰੀ ਮਾਲਕਾਂਉਸਾਰੀ ਨਾਲ ਸਬੰਧਤ ਠੇਕੇਦਾਰਾਂ ਤੇ ਹੋਰ ਕਿਸੇ ਨੂੰ ਕੰਮ ਲਈ ਜੇ ਕਿਰਤੀਆਂ ਦੀ ਲੋੜ ਹੋਵੇ ਤਾਂ ਉਹ ਵੈਬ ਲਿੰਕਤੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। ਜਦ ਕਿ ਪੜੇ ਲਿਖੇ ਬੇਰੋਜ਼ਗਾਰਸਕਿਲਡ ਅਤੇ ਸੈਮੀ ਸਕਿਲਡ ਨੌਜਵਾਨ  ਵਿਭਾਗ ਦੀ ਵੈਬਸਾਈਟ ਤੇ ਆਪਣਾ ਨਾਮ ਰਜਿਸਟਰਡ ਕਰਨ ਤਾਂ ਜੋ ਉਨਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਦਿਵਾਇਆ ਜਾ ਸਕੇ। ਇਸੇ ਤਰਾਂ ਜਿਹੜੇ ਨੌਜਵਾਨ ਆਪਣਾ ਸਵੈ ਰੋਜ਼ਗਾਰ ਕਰਨਾ ਚਾਹੁੰਦੇ ਹਨ ਤਾਂ ਉਹ ਪ੍ਰਾਰਥੀ ਵੈਬ ਲਿੰਕਤੇ ਰਜਿਸਟਰਡ ਹੋ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7657825214 ਤੇ ਸਪੰਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਫਤਰ ਦੀ ਹੈਲਪਲਾਈਨ ਈਮੇਲ ਤੇ ਵੀ ਆਪਣੀ ਸੂਚਨਾ ਭੇਜ ਸਕਦੇ ਹਨ।

Related posts

Leave a Reply