ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਸਿੱਧੂ ਦੀ ਅੰਮ੍ਰਿਤਸਰ ਫ਼ੇਰੀ ਦੌਰਾਨ ਵੱਡਾ ਸਿਆਸੀ ਧਮਾਕਾ

ਅੰਮ੍ਰਿਤਸਰ (ਸਹਾਰਨ ) :
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਫ਼ੇਰੀ ਦੌਰਾਨ ਵੱਡਾ ਸਿਆਸੀ  ਧਮਾਕਾ ਹੋਇਆ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਦਿਨੇਸ਼ ਬੱਸੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ।

ਉਹਨਾਂ ਦੀ ਥਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਧੜੇ ਦਾ ਆਗੂ ਦਮਨਦੀਪ ਸਿੰਘ ਨੂੰ ਨਗਰ ਸੁਧਾਰ ਟਰਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Related posts

Leave a Reply