ਯੂਥ ਅਕਾਲੀ ਦਲ ਦੇ 14 ਵਾਲੇ ਸਮਾਗਮ ਪ੍ਰਤੀ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ-ਇੰਦਰਜੀਤ ਕੰਗ

ਯੂਥ ਅਕਾਲੀ ਦਲ ਦੇ 14 ਵਾਲੇ ਸਮਾਗਮ ਪ੍ਰਤੀ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ-ਇੰਦਰਜੀਤ ਕੰਗ
ਹੁਸ਼ਿਆਰਪੁਰ:  ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ 14 ਨਵੰਬਰ ਨੂੰ ਵਿਧਾਨ ਸਭਾ ਹਲਕਾ ਗਿੱਲ ਅੰਦਰ ਨੇੜੇ ਗੁਰਦੁਆਰਾ ਆਲਮਗੀਰ ਸਾਹਿਬ ਤਾਜ ਪੈਲੇਸ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਪ੍ਰਤੀ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸ. ਇੰਦਰਜੀਤ ਸਿੰਘ ਕੰਗ ਵੱਲੋਂ ਕਰਦੇ ਹੋਏ ਕਿਹਾ ਗਿਆ ਕਿ ਹੁਸ਼ਿਆਰਪੁਰ ਤੋਂ ਸੈਂਕੜੇ ਨੌਜਵਾਨ ਇਸ ਪ੍ਰੇਗਰਾਮ ਵਿੱਚ ਸ਼ਿਰਕਤ ਕਰਨਗੇ। ਇੰਦਰਜੀਤ ਕੰਗ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ ਜਿਨ੍ਹਾਂ ਦੀ ਸੋਚ ਹੈ ਕਿ ਨੌਜਵਾਨ ਪੀੜ੍ਹੀ ਨੂੰ ਪਾਰਟੀ ਅੰਦਰ ਅੱਗੇ ਵੱਧਣ ਦੇ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਤੇ ਨੌਜਵਾਨ ਸਿਰਫ ਝੰਡੀਆਂ ਤੇ ਨਾਅਰੇ ਲਗਾਉਣ ਤੱਕ ਹੀ ਸੀਮਤ ਨਾ ਰਹਿਣ ਸਗੋਂ ਅਕਾਲੀ ਦਲ ਦੇ ਅੰਦਰ ਮੂਹਰੇ ਲੱਗ ਕੇ ਲੀਡਰਸ਼ਿਪ ਦੇ ਮੋਢੇ ਨਾਲ ਮੋਢਾ ਲਗਾਉਣ ਕਿਉਂਕਿ ਨੌਜਵਾਨਾਂ ਵਿੱਚ ਕੰਮ ਕਰਨ ਦੀ ਸਮਰੱਥਾ ਵੱਧ ਹੁੰਦੀ ਹੈ।

ਸ. ਕੰਗ ਨੇ ਕਿਹਾ ਕਿ ਪਾਰਟੀ ਦਾ ਯੂਥ ਕੇਡਰ ਪੂਰੀ ਤਰ੍ਹਾਂ ਲਾਮਬੰਦ ਹੈ ਤੇ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਪ੍ਰਧਾਨ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਸਫਲ ਕਰਨ ਲਈ ਪੂਰੀ ਤਾਕਤ ਝੋਕ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਲਗਾਤਾਰ ਸਕਾਰਾਤਮਕ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਨਾਲ ਨੌਜਵਾਨ ਵਰਗ ਵਿੱਚ ਉਤਸ਼ਾਹ ਪੈਦਾ ਹੋ ਰਿਹਾ ਹੈ ਤੇ ਪਾਰਟੀ ਨਾਲ ਜੁੜੇ ਹੋਏ ਨੌਜਵਾਨ ਆਗੂ ਅੱਗੇ ਵੱਧ ਕੇ ਕੰਮ ਕਰਨ ਲਈ ਤਿਆਰ ਹਨ। ਇੰਦਰਜੀਤ ਕੰਗ ਨੇ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਤੇ ਇਸ ਕਾਰਜ ਲਈ ਜਮੀਨੀ ਪੱਧਰ ’ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।

Related posts

Leave a Reply