ਰੇਤ ਨਾਲ ਭਰੀ ਟਰਾਲੀ ਦੇ ਪਿੱਛੇ ਕਾਰ ਵੱਜੀ, ਹਾਦਸੇ ‘ਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਤਰਨਤਾਰਨ : ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਹਾਈਵੇ ‘ਤੇ ਨੌਸ਼ਹਿਰਾ ਪੰਨੂਆ ਕਸਬੇ ਕੋਲ ਰੇਤ ਨਾਲ ਭਰੀ ਟਰਾਲੀ ਦੇ ਪਿੱਛੇ ਕਾਰ ਜਾ ਵੱਜੀ। ਹਾਦਸੇ ‘ਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋ ਗਏ। ਇਹ ਲੋਕ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਟਾਰਵਾਲਾ ਦੇ ਵਸਨੀਕ ਹਨ।

ਕਾਰ  ਸਵਾਰ ਇਕੋ ਪਰਿਵਾਰ ਦੇ ਪੰਜ ਜੀਅ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਟਾਰਵਾਲਾ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ। ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਅਧੀਨ ਪੈਂਦੇ ਕਸਬਾ ਨੌਸ਼ਹਿਰਾ ਪੰਨੂਆ ਨੇੜੇ ਇਕ ਮੋੜ ‘ਤੇ ਰੇਤ ਨਾਲ ਭਰੀ ਟਰਾਲੀ ਦੇ ਪਿਛਲੇ ਹਿੱਸੇ ਨਾਲ ਕਾਰ ਟਕਰਾ ਗਈ।

Related posts

Leave a Reply