ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮੈਡੀਕਲ ਕੈਂਪ ਲਗਾਇਆ

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮੈਡੀਕਲ ਕੈਂਪ ਲਗਾਇਆ
ਬਟਾਲਾ ( ਗਗਨ )
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋ ਸਥਾਨਕ ਸਮਾਧ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ , ਜਿਸ ਵਿੱਚ ਲਾਇਨਜ ਕਲੱਬ 321 ਡੀ ਦੇ ਗਵਰਨਰ ਲਾਇਨ ਗੁਰਮੀਤ ਸਿੰਘ ਸੇਠੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਕਲੱਬ ਮੈਂਬਰਾਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਦੌਰਾਨ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ , ਜਿਸ ਵਿੱਚ ਮਾਹਿਰ ਡਾਕਟਰਾਂ ਰਣਜੀਤ ਸਿੰਘ , ਜਸਵਿੰਦਰ ਸਿੰਘ ਵੱਲੋਂ ਇਲਾਜ ਕਰਦੇ ਹੋਏ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਲਾਇਨਜ ਕਲੱਬ 321 ਡੀ ਦੇ ਗਵਰਨਰ ਲਾਇਨ ਗੁਰਮੀਤ ਸਿੰਘ ਸੇਠੀ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਸ਼ਾਮਲ ਹੋਣ ਲਈ ਪਹੁੰਚੇ।

ਉਨ੍ਹਾ ਕਲੱਬ ਦੁਆਰਾਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਵੱਖ ਵੱਖ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਸਮਾਜ ਭਲਾਈ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇ ਵਿੱਚ ਕਲੱਬ ਇਸੇ ਤਰ੍ਹਾਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਦੇ ਰਹਿਣਗੇ। ਉਨ੍ਹਾਂ ਲਾਇਨਜ ਕਲੱਬ 321 ਡੀ ਵੱਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
ਇਸ ਮੌਕੇ ਜੋਨਲ ਚੇਅਰਮੈਨ ਲਾਇਨ ਸਤਵੰਤ ਸਿੰਘ ਬੇਦੀ , ਸੈਕਟਰੀ ਲਾਇਨ ਪਰਵਿੰਦਰ ਸਿੰਘ ਗੋਰਾਇਆ , ਖਚਾਨਚੀ ਲਾਇਨ ਸੰਦੀਪ ਬਡਿਆਲ , ਪੀ.ਆਰ.ਓ. ਲਾਇਨ ਗਗਨਦੀਪ ਸਿੰਘ , ਸਾਬਕਾ ਪ੍ਰਧਾਨ ਲਾਇਨ ਹਰਭਜਨ ਸਿੰਘ ਸੇਖੋਂ, ਪ੍ਰੋਜੈਕਟ ਚੇਅਰਮੈਨ ਲਾਇਨ ਭਾਰਤ ਭੂਸ਼ਨ , ਲਾਇਨ ਅਮਰਦੀਪ ਸੈਣੀ , ਲਾਇਨ ਦਵਿੰਦਰ ਸਿੰਘ , ਲਾਇਨ ਬਖਸ਼ਿੰਦਰ ਸਿੰਘ , ਲਾਇਨ ਗੁਰਸ਼ਰਨ ਸਿੰਘ , ਲਾਇਨ ਪਰਦੀਪ ਚੀਮਾ , ਲਾਇਨ ਹਰਵਿੰਦਰ ਪਾਲ ਸਿੰਘ ,ਲਾਇਨ ਰਣਜੀਤ ਸਿੰਘ , ਲਾਇਨ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Related posts

Leave a Reply