ਲੋਕਾਂ ਨੇ ਨਸ਼ਾ ਕਰਦੇ 2 ਪੁਲਿਸ ਕਾਂਸਟੇਬਲ ਫੜੇ, ਵੀਡੀਓ ਵਾਇਰਲ

ਲੁਧਿਆਣਾ : ਇਥੋਂ ਦੇ  ਕੁੰਦਨਪੁਰੀ ਇਲਾਕੇ ’ਚ ਉਸ ਵੇਲੇ ਹੰਗਾਮਾ ਹੋ ਗਿਆ, ਜਦ ਮਾਰਕੀਟ ਦੇ ਦੁਕਾਨਦਾਰਾਂ ਨੇ ਖਾਲੀ ਪਲਾਟ ’ਚ ਨਸ਼ਾ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪਹਿਲਾਂ ਦੋਵਾਂ ਨੇ ਦੁਕਾਨਦਾਰਾਂ ’ਤੇ ਰੋਹਬ ਝਾੜਨ ਦੀ ਕੋਸ਼ਿਸ ਕੀਤੀ ਪਰ ਜਦ ਦੁਕਾਨਦਾਰਾਂ ਨੇ ਉਨ੍ਹਾਂ ਦੀ ਵੀਡੀਓ ਬਣਾਉਣੀ ਸ਼ੁਰੂ ਕੀਤੀ ਤਾਂ ਦੋਵੇਂ ਡਰ  ਗਏ।

ਉਨ੍ਹਾਂ ’ਚੋਂ ਇਕ ਮੌਕਾ ਦੇਖ ਕੇ ਫ਼ਰਾਰ ਹੋ ਗਿਆ ਜਦਕਿ ਦੂਜੇ ਨੂੰ ਫੜ ਕੇ ਥਾਣਾ ਡਵੀਜ਼ਨ ਨੰਬਰ-8 ਦੀ ਕੈਲਾਸ਼ ਚੌਕੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੂੰ ਉਸ ਦਾ ਮੈਡੀਕਲ ਕਰਵਾਉਣ ਲਈ ਲੈ ਗਈ। ਐੱਸਐੱਚਓ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਦੋਵਾਂ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਦੋਵਾਂ ਮੁਲਾਜ਼ਮਾਂ ਦਾ ਰਿਕਾਰਡ ਵੀ ਠੀਕ ਨਹੀਂ ਹੈ। ਉਹ ਦੋਵੇਂ ਪੁਲਿਸ ਲਾਈਨ ’ਚ ਤਾਇਨਾਤ ਹਨ ਤੇ ਪਿਛਲੇ 7 ਮਹੀਨਿਆਂ ਤੋਂ ਗੈਰ-ਹਾਜ਼ਰ ਚੱਲ ਰਹੇ ਹਨ। 

Related posts

Leave a Reply