ਵਧੀਕ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਵੱਲੋਂ ਸਰਧਾ ਦੇ ਫੁੱਲ ਭੇਂਟ ਕਰਕੇ ਕੀਤਾ ਰਾਸਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ

ਸਰਧਾ ਦੇ ਫੁੱਲ ਭੇਂਟ ਕਰਕੇ ਕੀਤਾ ਰਾਸਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ

ਪਠਾਨਕੋਟ, 2 ਅਕਤੂਬਰ (ਰਾਜਿੰਦਰ ਸਿੰਘ ਰਾਜਨ) ਰਾਸਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਤੇ ਜਿਲ੍ਹਾ ਪ੍ਰਸਾਸਨ ਵੱਲੋਂ ਇੱਕ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਜਿਲ੍ਹਾ ਪ੍ਰਸਾਸਨ ਵੱਲੋਂ ਸ੍ਰੀ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਰਾਸਟਰ ਪਿਤਾ ਮਹਾਤਮਾ ਗਾਂਧੀ ਜੀ ਅੱਗੇ ਸਰਧਾ ਦੇ ਫੁੱਲ ਭੇਂਟ ਕਰਕੇ ਭੇਂਟ ਕੀਤੇ।
ਇਸ ਮੋਕੇ ਤੇ ਸ੍ਰੀ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਕਿਹਾ ਕਿ ਸਾਨੂੰ ਰਾਸਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਦੱਸੇ ਹੋਏ ਮਾਰਗ ਤੇ ਚਲਣਾ ਚਾਹੀਦਾ ਹੈ ਅਤੇ ਦੇਸ ਦੇ ਪ੍ਰਤੀ ਅਪਣੀਆਂ ਜਿਮ੍ਹੇਦਾਰੀਆਂ ਨੂੰ ਪੂਰੀ ਤਰ੍ਹਾਂ ਨਾਲ ਨਿਭਾਓ ਅਤੇ ਅਪਣੀ ਸੌਚ ਨੂੰ ਸੁੱਧ ਰੱਖੋਂ। ਉਨ੍ਹਾਂ ਕਿਹਾ ਕਿ ਮਹਾਨ ਸਖਸੀਅਤਾਂ ਦੇ ਜਨਮ ਦਿਹਾੜੇ ਆਦਿ ਸਮਾਰੋਹ ਇਸ ਲਈ ਮਨਾਏ ਜਾਂਦੇ ਹਨ ਕਿ ਅਸੀਂ ਉਨ੍ਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਦੱਸੇ ਮਾਰਗ ਤੇ ਚਲ ਕੇ ਆਉਂਣ ਵਾਲੀ ਪੀੜ੍ਹੀ ਨੂੰ ਇੱਕ ਨਵੀਂ ਦਿਸਾ ਪ੍ਰਦਾਨ ਕਰੀਏ।

Related posts

Leave a Reply