ਵਿਧਾਨ ਸਭਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਦੀ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ 

ਵਿਧਾਨ ਸਭਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਦੀ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ 
 
ਸੁਜਾਨਪੁਰ (ਪਠਾਨਕੋਟ),21 ਜੁਲਾਈ ( ਰਾਜਿੰਦਰ ਸਿੰਘ ਰਾਜਨ, ਅਵਿਨਾਸ਼ ਸ਼ਰਮਾ ) ਸੁਜਾਨਪੁਰ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਪ੍ਰਧਾਨ ਬਣਨ ਤੇ ਉਹਨਾਂ ਨੂੰ ਗੁਲਦਸਤਾ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ‌ਅਤੇ ਹਲਕਾ ਸੁਜਾਨਪੁਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਠਾਕਰ ਅਮਿਤ ‌ਸਿੰਘ ਮੰਟੂ ਨੇ ਕਿਹਾ ਕਿ
    ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਪ੍ਰਧਾਨ ਬਣਨ ਤੇ  ਰਾਜ ਵਿੱਚ ਕਾਂਗਰਸ ਪਾਰਟੀ ਮਜ਼ਬੂਤ ​​ਹੋਵੇਗੀ।
 
ਉਨ੍ਹਾਂ ਕਿਹਾ ਕਿ ਸੁਜਾਨਪੁਰ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ  ਚੇਅਰਪਰਸਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵੱਲੋਂ ਪੰਜਾਬ ਦੀ ਜਨਤਾ ਦੀ ਆਵਾਜ਼ ਦੇ ਮੁਤਾਬਿਕ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਹੈ, ਜਿਸ ਕਾਰਨ ਕਾਂਗਰਸ ਪਾਰਟੀ ਮਜ਼ਬੂਤ ​​ਹੋਵੇਗੀ। 

Related posts

Leave a Reply