ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਉਪ ਮੁੱਖ ਮੰਤਰੀ ਸ੍ਰ ਰੰਧਾਵਾ ਨੂੰ ਦਿਤੀਆਂ ਮੁਬਾਰਕਾਂ: ਮਹਾਜ਼ਨ
ਪਠਾਨਕੋਟ, 30 ਸਤੰਬਰ (ਰਾਜਿੰਦਰ ਸਿੰਘ ਰਾਜਨ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਆਪਣੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਡਿਪਟੀ ਮੁੱਖ ਮੰਤਰੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਹਨਾਂ ਦੇ ਨਿਵਾਸ ਅਸਥਾਨ ਤੇ ਜਾ ਕੇ ਡਿਪਟੀ ਮੁੱਖ ਮੰਤਰੀ ਬੱਨਣ ਦੀਆਂ ਢੇਰ ਸਾਰੀਆਂ ਮੁਬਾਰਕਾਂ ਦਿਤੀਆਂ ਅਤੇ ਆਕਾਲ ਪੁੱਰਖ ਅੱਗੇ ਉਹਨਾ ਦੀ ਚੜਦੀ ਉਮਰ ਦੀ ਕਾਮਨਾ ਕੀਤੀ।
ਇਸ ਮੌਕੇ ਤੇ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਉਚੇਚੇ ਤੌਰ ਤੇ ਹਾਜ਼ਰ ਸਨ। ਵਧਾਈ ਦੇਣ ਵਾਲਿਆਂ ਵਿਚ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਬੜੀ, ਵਿੱਤ ਸਕੱਤਰ ਰਾਜੀਵ ਮਲਹੋਤਰਾ, ਜਥੇਬੰਦੀ ਦੇ ਮੁੱਖ ਸਲਾਹਕਾਰ ਗੁਰਦੀਪ ਸਿੰਘ ਬਾਸੀ ਅਤੇ ਬਲਰਾਮ ਸਰਮਾਂ ਹਾਜ਼ਰ ਸਨ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp