ਵੱਡੀ ਖਬਰ : ਸਰਹਿੰਦ ਨਹਿਰ ‘ਚ 45 ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗੀ, 8 ਲੋਕਾਂ ਦੀ ਮੌਤ, ਸੰਧਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬਮੁਕਤਸਰ- ਕੋਟਕਪੂਰਾ ਰੋਡ ‘ਤੇ ਪਿੰਡ ਝਬੇਲਵਾਲੀ ਨੇੜਿਓਂ ਸਰਹਿੰਦ ਕੈਨਾਲ ‘ਚ 45 ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗ ਗਈ ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ 10 ਜਣੇ ਜ਼ਖ਼ਮੀ ਹੋ ਗਏ ਤੇ 35 ਸਵਾਰੀਆਂ ਨੂੰ ਬਚਾਅ ਲਿਆ ਗਿਆ ਹੈ। ਬਾਕੀਆਂ ਦੇ ਨਹਿਰ ‘ਚ ਰੁੜ੍ਹ ਜਾਣ ਦਾ ਸਮਾਚਾਰ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ। ਬੱਸ ਨੂੰ ਬਾਹਰ ਕੱਢਣ ਲਈ ਯਤਨ ਜਾਰੀ ਹਨ। ਐੱਸਐੱਸਪੀ ਹਰਮਨਬੀਰ ਗਿੱਲ ਨੇ ਅੱਠ ਮੌਤਾਂ ਦੀ ਪੁਸ਼ਟੀ ਕੀਤੀ।  ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਵਾਪਰੇ ਸੜਕ ਹਾਦਸੇ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01633-262175 ਹੈ।

ਜ਼ਿਕਰਯੋਗ ਹੈ ਕਿ ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਲੋਕ ਵੱਡੀ ਗਿਣਤੀ ‘ਚ ਉੱਥੇ ਪੁੱਜ ਗਏ।

ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 19 ਸਤੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ. ਸੰਧਵਾਂ ਨੇ ਕਿਹਾ ਕਿ ਹਾਦਸਾਗ੍ਰਸਤ ਲੋਕਾਂ ਦੀ ਸਲਾਮਤੀ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਸਾਸ਼ਨ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਹਾਜ਼ਰ ਹਨ ਅਤੇ ਰਾਹਤ ਕਾਰਜ ਅਰੰਭੇ ਗਏ ਹਨ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਮੰਦਭਾਗੀ ਘਟਨਾ ‘ਚ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

Related posts

Leave a Reply