ਲੁਧਿਆਣਾ , ਆਤਮ ਨਗਰ ‘ਚ ਹੰਗਾਮੇ ਤੋਂ ਬਾਅਦ ਬੈਂਸ ਤੇ ਸਮਰਥਕਾਂ ‘ਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਬੈਂਸ ਨੂੰ ਫੜ੍ਹਣ ਲਈ ਛਾਪੇਮਾਰੀ ਕਰ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਗੌਰਤਲਬ ਹੈ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ‘ਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਆਤਮਾ ਨਗਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਾਲ ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ‘ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਪੰਜ ਵਾਹਨਾਂ ਦੀ ਵੀ ਭੰਨ੍ਹ-ਤੋੜ ਕੀਤੀ ਗਈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp