CDT News: ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਖਿਲਾਫ ਐਕਸ਼ਨ ਮਗਰੋਂ ਵਿਦੇਸ਼ ਰਹਿੰਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ।
ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ। ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ ‘ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ।
#CM Bhagwant Mann
ਐਡਵੋਕੇਟ ਹਰਮੀਤ ਕੌਰ ਬਰਾੜ ਨੇ ਦਾਅਵਾ ਕੀਤਾ ਹੈ ਕਿ ਸੀਰਤ ਕੌਰ ਮਾਨ ਨੂੰ ਇੱਕ ਨਹੀਂ ਸਗੋਂ ਵੱਖ-ਵੱਖ ਨੰਬਰਾਂ ਤੋਂ ਤਿੰਨ ਵਾਰ ਫੋਨ ਕੀਤੇ ਗਏ। ਤਿੰਨੇ ਵਾਰ ਮੁੱਖ ਮੰਤਰੀ ਦੀ ਬੇਟੀ ਸੀਰਤ ਨੂੰ ਗਾਲਾਂ ਕੱਢੀਆਂ ਗਈਆਂ। ਭਗਵੰਤ ਮਾਨ ਦੀ ਧੀ ਨੂੰ ਜਿਨ੍ਹਾਂ ਨੰਬਰਾਂ ਤੋਂ ਕਾਲਾਂ ਆਈਆਂ, ਉਨ੍ਹਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ।
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp