ਵੱਡੀ ਖ਼ਬਰ : ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ, ਜਾਖੜ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਝੁਕ ਗਈ

ਅੰਮ੍ਰਿਤਸਰ : ਅੰਮ੍ਰਿਤਸਰ ਚ  ਇਕ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ  ਹੈ ਕਿ ਇਕ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਕੇਂਦਰ ਨੂੰ ਪੱਤਰ ਲਿਖ ਕੇ ਪੈਸੇ ਦੀ ਅਪੀਲ ਕਰ ਰਹੇ ਹਨ , ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ  ਸਾਨੂੰ ਪੰਜਾਬ ਲਈ ਕੇਂਦਰ ਸਰਕਾਰ ਤੋਂ ਪੈਸੇ ਦੀ ਲੋੜ ਨਹੀਂ।  ਪੰਜਾਬ ‘ਚ ਆਈ ਕੁਦਰਤੀ ਆਫ਼ਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹੋਰਨਾਂ ਸੂਬਿਆਂ ‘ਚ ਜਾ ਕੇ ਵੋਟਾਂ ਮੰਗਣ ਲੱਗੇ ਹਨ। ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਭਾਜਪਾ ਪੰਜਾਬ ਦੇ  ਵਿਕਾਸ  ਲਈ ਦ੍ਰਿੜ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ।

ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਝੁਕ ਗਈ ਸੀ ਪਰ ਪੰਜਾਬ ਦੇ ਲੋਕ ਨਹੀਂ ਝੁਕੇ। ਭਾਜਪਾ ਪੰਜਾਬੀਆਂ ਦੀ ਆਵਾਜ਼ ਤੇ ਉਮੀਦ ਹੈ। ਭਾਜਪਾ ਇਸ ਉਮੀਦ ਨੂੰ ਪੂਰਾ ਕਰਨ ਲਈ  ਵਚਨਬੱਧ ਹੈ।

ਇਸ ਮੌਕੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਵਿਧਾਇਕ ਡਾ: ਰਾਜਕੁਮਾਰ ਵੇਰਕਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਡਾ: ਹਰਵਿੰਦਰ ਸੰਧੂ ਵੀ ਮੌਜੂਦ ਹਨ।

Related posts

Leave a Reply