ਵੱਡੀ ਖ਼ਬਰ : ਔਰਤ ਨਾਲ ਕਥਿਤ ਨਾਜਾਇਜ਼ ਸਬੰਧਾਂ ਬਾਰੇ ਲੱਗੇ ਦੋਸ਼ਾਂ ਬਾਰੇ, ਗਿਆਨੀ ਰਘਬੀਰ ਸਿੰਘ ਦੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਨਿਯੁਕਤੀ ਮਗਰੋਂ ਪਹਿਲੀ ਵਾਰ ਅਕਾਲ ਤਖ਼ਤ ’ਤੇ ਕੱਲ ਮੀਟਿੰਗ, ਗੁਮਟਾਲਾ ਨੂੰ ਪੇਸ਼ ਹੋਣ ਦੀ ਹਦਾਇਤ

ਅੰਮ੍ਰਿਤਸਰ : ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ 16 ਅਕਤੂਬਰ ਨੂੰ  ਸਵੇਰੇ 11 ਵਜੇ ਅਕਾਲ ਤਖ਼ਤ ’ਤੇ ਹੋਵੇਗੀ। ਗਿਆਨੀ ਰਘਬੀਰ ਸਿੰਘ ਦੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਨਿਯੁਕਤੀ ਮਗਰੋਂ ਪਹਿਲੀ ਵਾਰ ਅਕਾਲ ਤਖ਼ਤ ’ਤੇ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿਚ ਪੰਥਕ ਮਸਲਿਆਂ ਤੋਂ ਇਲਾਵਾ ਵਿਵਾਦਗ੍ਰਸਤ ਡੇਰਾ ਮੁਖੀ ਦਰਸ਼ਨ ਸਿੰਘ ਗੁਮਟਾਲਾ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ।

 ਇਸ ਡੇਰਾ ਮੁਖੀ ’ਤੇ ਔਰਤ ਨਾਲ ਕਥਿਤ ਨਾਜਾਇਜ਼ ਸਬੰਧਾਂ ਬਾਰੇ ਲੱਗੇ ਦੋਸ਼ਾਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਸਬ-ਕਮੇਟੀ ਦਾ ਗਠਨ ਕੀਤਾ ਸੀ।

ਇਸ ਕਮੇਟੀ ਵਿਚ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿ. ਮਲਕੀਤ ਸਿੰਘ, ਗੁਰਦੀਪ ਸਿੰਘ, ਸੁਪਰਡੈਂਟ ਖ਼ਰੀਦ ਵਿਭਾਗ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ ਤੇ ਭਾਈ ਬਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਜਾਂਚ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਨੂੁੰ ਸੌਂਪ ਦਿੱਤੀ ਗਈ ਹੈ। ਡੇਰਾ ਮੁਖੀ ਦਰਸ਼ਨ ਸਿੰਘ ਨੂੰ ਆਪਣਾ ਪੱਖ ਰੱਖਣ ਦੀ ਹਦਾਇਤ ਕੀਤੀ ਗਈ ਹੈ।

Related posts

Leave a Reply