ਵੱਡੀ ਖ਼ਬਰ : ਕੈਨੇਡਾ : ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ : ਅਗਲੇ ਸਾਲ ਇਹ ਗਿਣਤੀ 10 ਫੀਸਦੀ ਤੱਕ ਘੱਟ ਕੀਤੀ ਜਾਵੇਗੀ : ਪ੍ਰਧਾਨ ਮੰਤਰੀ ਟਰੂਡੋ

ਨਵੀਂ ਦਿੱਲੀ: ਕੈਨੇਡਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲਗਾਤਾਰ ਝਟਕੇ ਦਿੱਤੇ ਜਾ ਰਹੇ ਹਨ। ਇਸ ਸੰਦਰਭ ਵਿੱਚ ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਬੁਰੀ ਖ਼ਬਰ ਹੈ। ਦਰਅਸਲ ਟਰੂਡੋ ਸਰਕਾਰ ਨੇ ਸਟੂਡੈਂਟ ਵੀਜ਼ਿਆਂ ਦੀ ਗਿਣਤੀ 35 ਫੀਸਦੀ ਤੱਕ ਘਟਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਐਕਸ ‘ਤੇ ਪੋਸਟ ਕਰਕੇ ਕੀਤਾ ਹੈ।

ਜਸਟਿਨ ਟਰੂਡੋ ਨੇ ਟਵੀਟ ਕੀਤਾ, ‘ਅਸੀਂ ਇਸ ਸਾਲ 35 ਫੀਸਦੀ ਘੱਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇ ਰਹੇ ਹਾਂ, ਅਗਲੇ ਸਾਲ ਇਹ ਗਿਣਤੀ 10 ਫੀਸਦੀ ਤੱਕ ਘੱਟ ਜਾਵੇਗੀ।

 

ਇਸ ਦੇ ਨਾਲ ਹੀ ਟਰੂਡੋ ਨੇ ਕਿਹਾ, “ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ ਅਤੇ ਉਨ੍ਹਾਂ ਦੇ ਕੰਮ ਦੇ ਘੰਟੇ ਘਟਾ ਰਹੇ ਹਾਂ। ਅਸੀਂ ਮਹਾਂਮਾਰੀ ਤੋਂ ਬਾਅਦ ਪ੍ਰੋਗਰਾਮ ਨੂੰ ਐਡਜਸਟ ਕੀਤਾ, ਪਰ ਲੇਬਰ ਮਾਰਕੀਟ ਬਦਲ ਰਹੀ ਹੈ। ‘ਸਾਨੂੰ ਅਜਿਹੇ ਕਾਰੋਬਾਰਾਂ ਦੀ ਲੋੜ ਹੈ ਜੋ ਕੈਨੇਡੀਅਨ ਕਾਮਿਆਂ ਵਿੱਚ ਨਿਵੇਸ਼ ਕਰਦੇ ਹਨ।’ ਹਾਲਾਂਕਿ ਟਰੂਡੋ ਦੇ ਇਸ ਬਿਆਨ ਨੂੰ ਆਮ ਚੋਣਾਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ। ਟਰੂਡੋ ਕੈਨੇਡਾ ਵਿੱਚ ਇਮੀਗ੍ਰੇਸ਼ਨ ਅਤੇ ਨੌਕਰੀਆਂ ਦੇ ਮੁੱਦਿਆਂ ਵਿੱਚ ਲਗਾਤਾਰ ਘਿਰੇ ਹੋਏ ਹਨ।

2028
1000

Related posts

Leave a Reply