ਵੱਡੀ ਖ਼ਬਰ : ਕੜਾਕੇ ਦੀ ਠੰਡ : ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ 25 ਜਨਵਰੀ ਤੱਕ ਛੁੱਟੀਆਂ ਦਾ ਐਲਾਨ, ਪੰਜਾਬ ਸਰਕਾਰ ਵਲੋਂ ਵੀ 28 ਤੱਕ ਹੋ ਸਕਦਾ ਐਲਾਨ

ਚੰਡੀਗੜ੍ਹ : ਇਨ੍ਹੀਂ ਦਿਨੀਂ ਪੰਜਾਬ ‘ਚ ਬਰਫੀਲੀਆਂ ਹਵਾਵਾਂ ਅਤੇ ਕੰਬਦੀ ਠੰਡ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਮੌਸਮ ਵਿਭਾਗ (IMD) ਮੁਤਾਬਕ ਕੜਾਕੇ ਦੀ ਠੰਡ ਦਾ ਇਹ ਰੂਪ 25 ਜਨਵਰੀ ਤੱਕ ਜਾਰੀ ਰਹੇਗਾ।

 ਇਸ ਨੂੰ ਮੁੱਖ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸ਼ਨ ਨੇ 25 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਅਜਿਹੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵੀ ਛੁੱਟੀਆਂ 28 ਜਨਵਰੀ ਤੱਕ ਵਧਾਈਆਂ ਜਾ ਸਕਦੀਆਂ ਹਨ। 26 ਜਨਵਰੀ ਨੂੰ ਗਣਤੰਤਰ ਦਿਵਸ ਹੈ ਅਤੇ ਪ੍ਰਸ਼ਾਸਨ ਵੱਲੋਂ 27 ਨੂੰ ਛੁੱਟੀ ਐਲਾਨੇ ਜਾਣ ਦੀ ਸੰਭਾਵਨਾ ਹੈ। ਜਦੋਂ ਕਿ  28 ਜਨਵਰੀ ਐਤਵਾਰ ਹੈ। ਇਸ ਤੋਂ ਬਾਅਦ 29 ਜਨਵਰੀ ਨੂੰ ਹੀ ਸਕੂਲ ਖੁੱਲ੍ਹਣ ਦੀ ਸੰਭਾਵਨਾ ਹੈ।

Related posts

Leave a Reply