ਵੱਡੀ ਖ਼ਬਰ: ਚਮਤਕਾਰੀ ਇਲਾਜ : ਚਰਚ ਦੇ ਪਾਦਰੀ ਨਰੂਲਾ ਦੇ ਘਰ ਤੇ ਪੰਜਾਬ, ਚੰਡੀਗੜ੍ਹ ‘ਚ ਕਰੀਬ ਇਕ ਦਰਜਨ ਥਾਵਾਂ ‘ਤੇ ਛਾਪੇਮਾਰੀ ਜ਼ਾਰੀ, ਭਾਰੀ ਪੁਲਿਸ ਬਲ ਤਾਇਨਾਤ

ਜਲੰਧਰ : ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਈਸਾਈ ਭਾਈਚਾਰੇ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਤੇ ਪੰਜਾਬ ਅਤੇ ਚੰਡੀਗੜ੍ਹ ‘ਚ ਕਰੀਬ ਇਕ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ  ਹੈ।

ਆਮਦਨ ਕਰ ਵਿਭਾਗ ਦੀ ਟੀਮ ਨੇ ਪਾਦਰੀ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਇਨਕਮ ਟੈਕਸ ਦੀ ਟੀਮ ਮੰਗਲਵਾਰ ਸਵੇਰੇ ਉਸ ਦੇ ਘਰ ਪਹੁੰਚੀ। ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।

ਟੀਮ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਨਜ਼ਰਬੰਦ ਕਰ ਲਿਆ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਇਸ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਹੈ।

Related posts

Leave a Reply