ਵੱਡੀ ਖ਼ਬਰ : ਦੋਬਾਰਾ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ, ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਸਥਾਨ ਤੇ ਲਗਾਈ

ਤਰਨਤਾਰਨ : – ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਦੇ ਜਨਮ ਸਥਾਨ ਤੇ ਦੁਬਾਰਾ  ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਗਾ ਦਿੱਤੀ ਗਈ ਹੈ। 

 ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ  ਤਸਵੀਰ ਨੂੰ ਲੈ ਕੇਮਾਹੌਲ ਤਣਾਅ ਪੂਰਨ ਬਣਿਆ ਹੋਇਆ ਸੀ।  ਜਿਸ ਨੂੰ ਲੈ ਕੇ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤਾਂ ਵਿੱਚ ਇਸਨੂੰ ਲੈ ਕੇ ਕਾਫੀ ਰੋਸ ਸੀ.

 ਇਹ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਸੀ । ਅੱਜ ਉਸਨੂੰ ਮੁੱਖ ਰੱਖਦੇ ਹੋਏ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਫੋਟੋ ਗੁਰਦੁਆਰਾ ਸਾਹਿਬ ਦੀ ਸਰਾਂ ਦੇ ਅੱਗੇ ਲਗਾ ਦਿੱਤੀ, ਜਿਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਭਾਗ ਲਿਆ। 

ਜ਼ਿਕਰਯੋਗ ਹੈ ਕਿ ਜਦੋਂ ਉਪਰੋਕਤ ਮਾਮਲੇ ਸੰਬੰਧੀ ਸਿੱਖ ਜਥੇਬੰਦੀਆਂ ਦੇ ਆਗੂ  ਗੁਰਦੁਆਰਾ ਸਾਹਿਬ ਅੰਦਰ ਡਿਊਟੀ ‘ਤੇ ਤਾਇਨਾਤ ਅਫ਼ਸਰ ਨੂੰ ਮੈਮੋਰੈਂਡਮ ਸੌਂਪ ਕੇ ਬਾਹਰ ਆਏ ਤਾਂ ਗੁੱਸੇ ਵਿੱਚ ਭੀੜ ਨੇ ਪੁਲਿਸ ਮੁਲਾਜ਼ਮ ਦੀ ਗੱਡੀ ਜਿਸ ਵਿਚ ਕਰਨਲ ਹਰਿਸਿਮਰਨ ਸਿੰਘ ਸਵਾਰ ਸਨ,’ਤੇ ਹਮਲਾ ਕਰ ਦਿੱਤਾ ਸੀ । ਹਮਲੇ ਦੌਰਾਨ ਭੀੜ ਨੇ ਕਰਨਲ ਹਰਿਸਿਮਰਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਗੱਡੀ ਦੀ  ਭੰਨ-ਤੋੜ ਕਰ ਦਿੱਤੀਜਿਸ ਦੌਰਾਨ ਥਾਣਾ ਮੁਖੀ ਵੀ ਜ਼ਖਮੀ ਹੋ ਗਏ ।

Related posts

Leave a Reply