ਵੱਡੀ ਖ਼ਬਰ : ਨਿਹੰਗ ਸਿੰਘ ਵੱਲੋਂ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦੀ ਹੱਤਿਆ

ਫਗਵਾੜਾ : ਫਗਵਾੜਾ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦੀ ਹੱਤਿਆ ਕਰ ਦਿੱਤੀ ਹੈ । ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 ਜਾਣਕਾਰੀ ਮੁਤਾਬਕ ਇੱਕ ਵਿਅਕਤੀ ਰਾਤ 10 ਕੁ ਵਜੇ ਦੇ ਕਰੀਬ ਗੁਰੂ ਘਰ ਦੇ ਬਾਥਰੂਮ ‘ਚ ਲੁਕ ਗਿਆ, ਜਦੋਂ ਗੁਰੂ ਘਰ ਦੇ ਪ੍ਰਬੰਧਕ ਬਾਥਰੂਮ ਵੱਲ ਗਏ ਤਾਂ ਅੰਦਰੋਂ ਕਿਸੇ ਨੇ ਦਰਵਾਜ਼ਾ ਬੰਦ ਕੀਤਾ ਹੋਇਆ ਸੀ ਜਿਸ ਤੋਂ ਬਾਅਦ ਦਰਵਾਜ਼ਾ ਖੜਕਾਇਆ ਗਿਆ ਤਾਂ ਉਹ ਵਿਅਕਤੀ ਨਿਹੰਗ ਸਿੰਘ ਨਾਲ ਹੱਥੋਪਾਈ ਹੋਣ ਲੱਗਾ। ਐਸਐਸਪੀ ਵੱਤਸਲਾ ਗੁਪਤਾ ਮੌਕੇ ‘ਤੇ ਪਹੁੰਚ ਗਏ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ‘ਚ ਭੇਜ ਦਿੱਤਾ ਗਿਆ। ਅਗਲੀ ਕਾਰਵਾਈ ਜਾਰੀ ਹੈ।

Related posts

Leave a Reply