ਵੱਡੀ ਖ਼ਬਰ : ਪੰਜਾਬ ‘ਚ ਸ਼ਨੀਵਾਰ ਦੀ ਪੇਡ ਛੁੱਟੀ, ਸਰਕਾਰੀ ਤੇ ਗ਼ੈਰ-ਸਰਕਾਰੀ ਦਫ਼ਤਰ, ਬੈਂਕ, ਦੁਕਾਨਾਂ ਸਭ ਰਹਿਣਗੇ ਬੰਦ, ਇਹ ਦਿਨ ਠੇਕੇ ਬੰਦ ਰਹਿਣਗੇ

 ਚੰਡੀਗੜ੍ਹ : Lok Sabha Elections 2024: ਪੰਜਾਬ ‘ਚ ਪਹਿਲੀ ਜੂਨ  ਸ਼ਨਿਚਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ ਤੇ ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ। ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਕਾਰਨ ਇਹ ਛੁੱਟੀ ਕੀਤੀ ਗਈ ਹੈ।

30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਵੋਟਾਂ ਦੀ ਗਿਣਤੀ ਵਾਲੇ ਦਿਨ ਤਕਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਹੋਟਲਾਂ, ਰੈਸਟੋਰੈਂਟਾਂ ਅਤੇ ਪੱਬਾਂ ‘ਚ ਵੀ ਸ਼ਰਾਬ ਨਹੀਂ ਦਿੱਤੀ ਜਾਵੇਗੀ।

ਇਸ ਦੌਰਾਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ,  ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ।ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

1000

Related posts

Leave a Reply