ਵੱਡੀ ਖ਼ਬਰ UPDATED : ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜ੍ਹਹਰੀਕੇ ਹੈੱਡਾਂ ਤੋਂ ਪਾਕਿਸਤਾਨ ਵੱਲ ਪਾਣੀ ਛੱਡਣਾ ਸ਼ੁਰੂ 

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜ੍ਹ, ਗੁਰਦਾਸਪੁਰ ‘ਚ ਟੁੱਟਿਆ ਪੁਲ, ਅਗਲੇ ਤਿੰਨ ਦਿਨਾਂ ਤੱਕ ਪੋਂਗ ਤੇ ਭਾਖੜਾ ਡੈਮ ‘ਚ ਛੱਡਿਆ ਜਾਵੇਗਾ ਪਾਣੀ, ਹਰੀਕੇ ਹੈੱਡਾਂ ਤੋਂ ਪਾਕਿਸਤਾਨ ਵੱਲ ਪਾਣੀ ਛੱਡਣਾ ਸ਼ੁਰੂ 

 

ਚੰਡੀਗੜ੍ਹ – ਹਿਮਾਚਲ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ ਵਿਚ ਆ ਗਏ ਹਨ।

ਜਾਣਕਾਰੀ ਅਨੁਸਾਰ ਹੁਸ਼ਿਆਰਪੁਰ, ਰੋਪੜ, ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਕਈ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ।

ਗੁਰਦਾਸਪੁਰ ਵਿੱਚ ਹੜ੍ਹ ਦੇ ਪਾਣੀ ਨਾਲ ਟੁੱਟਿਆ ਪੁਲ
ਗੁਰਦਾਸਪੁਰ ‘ਚ ਚੱਕਸ਼ਰੀਫ ਤੋਂ ਭੈਣੀ ਮੀਆਂ ਖਾਂ ਨੂੰ ਜਾਂਦੇ ਰਸਤੇ ‘ਚ ਪੈਂਦੇ ਡਰੇਨ ਦਾ ਪੁਲ ਹੜ੍ਹ ਦੇ ਪਾਣੀ ਨਾਲ ਟੁੱਟ ਗਿਆ ਹੈ। ਜਿਸ ਤੋਂ ਬਾਅਦ ਇਸ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਹੋਰ ਰਸਤਿਆਂ ਤੋਂ ਲੰਘਣ ਲਈ ਕਿਹਾ ਜਾ ਰਿਹਾ ਹੈ। ਗੁਰਦਾਸਪੁਰ ਦੇ ਡੀਸੀ ਨੇ ਦੱਸਿਆ ਕਿ ਪੌਂਗ ਡੈਮ ਤੋਂ ਪਾਣੀ ਦਾ ਪੱਧਰ ਘੱਟ ਗਿਆ ਹੈ, ਹੁਣ ਸਿਰਫ਼ 80 ਹਜ਼ਾਰ ਕਿਊਸਿਕ ਪਾਣੀ ਹੀ ਛੱਡਿਆ ਜਾ ਰਿਹਾ ਹੈ। ਪਿਛਲੇ ਦਿਨੀਂ ਇਸ ਡੈਮ ਤੋਂ 1.60 ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।

ਪਾਕਿਸਤਾਨ ਨੂੰ  2.50 ਲੱਖ ਕਿਊਸਿਕ ਛੱਡਿਆ
ਬਿਆਸ ‘ਚ ਪਾਣੀ ਦਾ ਪੱਧਰ 744 ਗੇਜ ‘ਤੇ ਪਹੁੰਚ ਗਿਆ ਹੈ, ਜਦੋਂ ਕਿ ਇੱਥੇ ਕਰੀਬ 2.50 ਲੱਖ ਕਿਊਸਿਕ ਪਾਣੀ ਵਹਿ ਰਿਹਾ ਹੈ। ਇਹੀ ਕਾਰਨ ਹੈ ਕਿ ਇਸ ਦਾ ਅਸਰ ਤਰਨਤਾਰਨ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸਥਿਤੀ ਨੂੰ ਦੇਖਦੇ ਹੋਏ ਹਰੀਕੇ ਹੈੱਡਾਂ ਤੋਂ ਪਾਕਿਸਤਾਨ ਵੱਲ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਪਾਕਿਸਤਾਨ ਵੱਲ 2.40 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਪੂਰਾ ਦਿਨ ਪਾਣੀ ਛੱਡਣ ਤੋਂ ਬਾਅਦ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1 ਫੁੱਟ ਹੇਠਾਂ ਚਲਾ ਗਿਆ ਹੈ। ਭਾਖੜਾ ਵਿੱਚ ਅਗਲੇ ਤਿੰਨ ਦਿਨਾਂ ਤੱਕ ਪਾਣੀ ਛੱਡਿਆ ਜਾਵੇਗਾ। ਭਾਖੜਾ ਬਿਆਸ ਪ੍ਰਬੰਧਕਾਂ ਅਨੁਸਾਰ ਰੋਜ਼ਾਨਾ ਕਰੀਬ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

pls share and subscribe

Related posts

Leave a Reply