ਵੱਡੀ ਖ਼ਬਰ : ਪੰਜਾਬ ਸਰਕਾਰ V/S ਰਾਜਪਾਲ : ਸੁਪਰੀਮ ਕੋਰਟ ਨੇ ਕਿਹਾ ਕਿ ਕੀ ਰਾਜਪਾਲ ਨੂੰ ਖਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ !

 ਚੰਡੀਗੜ੍ਹ : ਸੁਪਰੀਮ ਕੋਰਟ  ਪੰਜਾਬ ਸਰਕਾਰ ਤੇ ਰਾਜਪਾਲ ਦਰਮਿਆਨ ਚੱਲ ਰਹੇ ਰੇੜਕੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਤੇ ਕਿਹਾ ਕਿ ਸੂਬੇ ‘ਚ ਜੋ ਕੁਝ ਹੋ ਰਿਹਾ ਹੈ, ਉਸ ਤੋਂ ਉਹ ਖੁਸ਼ ਨਹੀਂ ਹੈ। 

ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਅਤੇ ਰਾਜਪਾਲ ਦੋਵਾਂ ਨੂੰ ਕਿਹਾ, ‘ਸਾਡਾ ਦੇਸ਼ ਸਥਾਪਿਤ ਪਰੰਪਰਾਵਾਂ ਨਾਲ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ। SC ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਝਾੜਿਆ ਤੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਸੰਵਿਧਾਨਕ ਐਲਾਨਣ ‘ਤੇ ਸਵਾਲ ਖੜ੍ਹੇ ਕੀਤੇ।

ਸੁਪਰੀਮ ਕੋਰਟ ਨੇ ਕਿਹਾ ਕਿ ਕੀ ਰਾਜਪਾਲ ਨੂੰ ਖਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ, ਫਿਰ ਵੀ ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਕੀਤਾ ਗਿਆ ਹੈ ਤਾਂ ਉਸ ਨੂੰ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜਣਾ ਚਾਹੀਦਾ ਹੈ।


ਚੀਫ਼ ਜਸਟਿਸ ਨੇ ਪੰਜਾਬ ਦੇ ਰਾਜਪਾਲ ਦੇ ਵਕੀਲ ਤੋਂ ਪੁੱਛਿਆ ਕਿ ਜੇਕਰ ਵਿਧਾਨ ਸਭਾ ਦਾ ਇਕ ਸੈਸ਼ਨ ਵੀ ਗ਼ੈਰ-ਕਾਨੂੰਨੀ ਕਰਾਰ ਦਿੱਤਾ ਜਾਂਦਾ ਹੈ ਤਾਂ ਸਦਨ ਵੱਲੋਂ ਪਾਸ ਕੀਤਾ ਗਿਆ ਬਿੱਲ ਗ਼ੈਰ-ਕਾਨੂੰਨੀ ਕਿਵੇਂ ਹੋ ਜਾਵੇਗਾ? ਜੇਕਰ ਰਾਜਪਾਲ ਇਸ ਤਰੀਕੇ ਨਾਲ ਬਿੱਲ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦੇ ਰਹੇ ਤਾਂ ਕੀ ਦੇਸ਼ ਵਿੱਚ ਸੰਸਦੀ ਲੋਕਤੰਤਰ ਕਿਵੇਂ ਬਚੇਗਾ ?

ਸੁਪਰੀਮ ਕੋਰਟ ਨੇ ਕਿਹਾ ਕਿ ਰਾਜਪਾਲ ਸੂਬੇ ਦਾ ਸੰਵਿਧਾਨਕ ਮੁਖੀ ਹੁੰਦਾ ਹੈ ਪਰ ਪੰਜਾਬ ਦੇ ਹਾਲਾਤ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਤੇ ਉਸ ਵਿਚ ਵੱਡਾ ਮਤਭੇਦ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ।

ਚੀਫ਼ ਜਸਟਿਸ ਨੇ ਕਿਹਾ ਕਿ ਮੇਰੇ ਕੋਲ ਰਾਜਪਾਲ ਵੱਲੋਂ ਲਿਖੀਆਂ ਦੋ ਚਿੱਠੀਆਂ ਹਨ ਜਿਨ੍ਹਾਂ ਵਿਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਕਿਉਂਕਿ ਵਿਧਾਨ ਸਭਾ ਦਾ ਸੈਸ਼ਨ ਹੀ ਨਾਜਾਇਜ਼ ਹੈ ਤਾਂ ਇਸ ਲਈ ਉਹ ਬਿੱਲ ਨੂੰ ਆਪਣੀ ਮਨਜ਼ੂਰੀ ਨਹੀਂ ਦੇ ਸਕਦੇ। 

 

Related posts

Leave a Reply