ਵੱਡੀ ਖ਼ਬਰ : ਲੁਧਿਆਣਾ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ, ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਕੀਤਾ ਸਸਪੈਂਡ

ਡਿਊਟੀ ਪ੍ਰਤੀ ਲਾਪਰਵਾਹੀ ਖਿਲਾਫ਼ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ  ਦਾ ਵੱਡਾ ਐਕਸ਼ਨ, ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ

 

ਲੁਧਿਆਣਾ:

 ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੱਲੋ ਡਿਊਟੀ ਦੌਰਾਨ ਅਣਗਹਿਲੀ ਵਰਤਣ ਤੇ ਥਾਣਾ ਡਵੀਜਨ ਨੰਬਰ 3 ਦੇ ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ। 

ਲੁਧਿਆਣਾ ਦੇ ਡਵੀਜ਼ਨ ਨੰਬਰ ਤਿੰਨ ‘ਚ ਆਟੋ ਚੋਰੀ ਕਰਨ ਵਾਲੇ ਤਿੰਨ ਮੁਲਜ਼ਮ ਹਵਾਲਾਤ ਤੋੜ ਕੇ ਫਰਾਰ ਹੋ ਗਏ ਹਨ। ਤਿੰਨਾਂ ਨੂੰ ਪੁਲਿਸ ਨੇ ਆਟੋ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਅੱਜ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਣਾ ਸੀ,ਪਰ ਉਸ ਤੋਂ ਪਹਿਲਾਂ ਹੀ ਪੁਲਿਸ ਦੀ ਗ੍ਰਿਫਤ ‘ਚੋਂ ਫ਼ਰਾਰ ਹੋ ਗਏ।

ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਹੁਕਮਾਂ ਤੇ ਥਾਣਾ ਡਵੀਜਨ ਨੰਬਰ 3 ਦੇ ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਸਸਪੈਂਸ਼ਨ ਆਰਡਰ ਜਾਰੀ ਕਰ ਦਿੱਤੇ ਹਨ। ਇਹ ਘਟਨਾ ਦੇਰ ਰਾਤ ਨੂੰ ਵਾਪਰੀ ਹੈ। ਤਿੰਨੋਂ ਮੁਲਜ਼ਮਾ ਦਾ ਅਜੇ ਤੱਕ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਹੈ। 

Related posts

Leave a Reply