ਵੱਡੀ ਖ਼ਬਰ : ਲੁਧਿਆਣਾ : ਸਰਕਾਰੀ ਸਕੂਲ ਦਾ ਲੈਂਟਰ ਡਿਗਿਆ ਮਲਬੇ ਹੇਠ 4 ਅਧਿਆਪਕ ਫਸੇ, ਇੱਕ ਦੀ ਮੌਤ

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਲੈਂਟਰ ਦੇ ਮਲਬੇ ਹੇਠ 4 ਅਧਿਆਪਕ ਫਸ ਗਏ। ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ।  

ਬਚਾਅ ਕਾਰਜ ਦੌਰਾਨ ਦੋ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਜਦੋਂਕਿ ਦੋ ਹਾਲੇ ਵੀ ਮਲਬੇ ਹੇਠ ਫਸੇ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ ਤੇ ਦੂਜੇ ਦੀ ਭਾਲ ਅਜੇ ਵੀ ਜਾਰੀ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦਿੱਤੀ। 

ਮਲਬੇ ਹੇਠੋਂ ਕੱਢੇ ਦੋ ਅਧਿਆਪਕ ਜ਼ਖ਼ਮੀ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

Related posts

Leave a Reply