ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲਾ ਰਾਮ ਵਿਸ਼ਨੋਈ ਕਾਬੂ

ਮੁੰਬਈ : 

ਫਿਲਮ ਅਦਾਕਾਰ ਸਲਮਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਧਾਕੜ ਰਾਮ ਵਿਸ਼ਨੋਈ ਨੂੰ ਪੁਲਿਸ ਨੇ ਜੋਧਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਮੁੰਬਈ ਪੁਲਿਸ ਅਤੇ ਲੁਣੀ ਥਾਣੇ ਦੀ ਪੁਲਿਸ ਨੇ ਸਾਂਝੀ ਕਾਰਵਾਈ ਕੀਤੀ ਹੈ। ਆਰੋਪੀ ਨੇ ਈ-ਮੇਲ ਰਾਹੀਂ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ‘ਚ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

 
ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ‘ਚ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਰੋਹੀਚਾ ਕਲਾਂ ਦੇ ਰਹਿਣ ਵਾਲੇ 21 ਸਾਲਾ ਧਾਕੜ ਰਾਮ ਵਿਸ਼ਨੋਈ ਨੂੰ ਮੁੰਬਈ ਲੈ ਗਈ ਹੈ।
ਧਾਕੜ ਰਾਮ ਵਿਸ਼ਨੋਈ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦਾ ਵੀ ਆਰੋਪ ਹੈ। ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਹੋਰ ਵਧਾ ਦਿੱਤੀ ਸੀ।

 

 

Related posts

Leave a Reply