ਵੱਡੀ ਖ਼ਬਰ : ਹੁਸ਼ਿਆਰਪੁਰ ਚ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ

ਹੁਸ਼ਿਆਰਪੁਰ ਚ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਨੂੰ ਗੋਲ਼ੀਆਂ ਮਾਰ ਕੇ ਕਤਲ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ

 ਕੁੱਝ ਘੰਟੇ ਪਹਿਲਾਂ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਯਾ  ਹੈ।

ਜਾਣਕਾਰੀ ਅਨੁਸਾਰ, ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅਕਾਲੀ ਆਗੂ ‘ਤੇ ਹਮਲਾ ਕੀਤਾ। ਜ਼ਖ਼ਮੀ ਹਾਲਤ ‘ਚ ਉਹਨਾਂ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਿਕਰਯੋਗ ਹੈ ਕਿ ਉਹ ਦੋ ਵਾਰ ਪਿੰਡ ਦੇ ਸਰਪੰਚ ਰਹੇ ਅਤੇ ਇਸ ਵਕਤ ਉਹਨਾਂ ਦੀ ਪਤਨੀ ਪਿੰਡ ਦੇ ਸਰਪੰਚ ਹਨ । ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਇਸ ਘਟਨਾ ਕਾਰਨ  ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। 

ਉਧਰ ਦੂਜੇ ਪਾਸੇ ਜਾਣਕਾਰੀ ਅਨੁਸਾਰ ਐੱਸ ਐੱਸ ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਨੇ ਤੁਰੰਤ ਪੁਲਿਸ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਨੂੰ ਫੜਣ ਲਈ ਛਾਪੇਮਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। 

Related posts

Leave a Reply