ਵੱਡੀ ਖ਼ਬਰ : #AMRITSAR : ਤੇਜ਼ ਰਫ਼ਤਾਰ ਬਾਈਕ ਸਵਾਰ ਲੜਕੀ ਦਾ ਸਿਰ ਗਰਿੱਲ ਨਾਲ ਟਕਰਾ ਕੇ ਧੜ ਨਾਲੋਂ ਹੋਇਆ ਵੱਖ, ਪਿੱਛੇ ਬੈਠੇ ਨੌਜਵਾਨ ਦੀ ਲੱਤ ਟੁੱਟੀ

ਅੰਮ੍ਰਿਤਸਰ  : ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕੇ ਦਾਣਾ ਮੰਡੀ ਨੇੜੇ ਤੇਜ਼ ਰਫ਼ਤਾਰ ਬਾਈਕ ਸਵਾਰ ਲੜਕੀ ਦਾ ਸਿਰ ਗਰਿੱਲ ਨਾਲ ਟਕਰਾ ਕੇ ਧੜ ਨਾਲੋਂ ਵੱਖ ਹੋ ਗਿਆ। ਉਸਦੇ ਪਿੱਛੇ ਬੈਠਾ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ  ਦੋਵਾਂ ਨੇ ਸ਼ਰਾਬ ਪੀਤੀ ਹੋਈ ਸੀ । ਲੜਕੀ ਹੀ ਬਾਈਕ ਚਲਾ ਕੇ ਸਟੰਟ ਕਰ ਰਹੀ ਸੀ। ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਘਟਨਾ ਰਾਤ ਡੇਢ ਵਜੇ ਦੇ ਕਰੀਬ ਦੀ ਹੈ।

ਫਿਲਹਾਲ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਉਥੇ ਇਸ ਘਟਨਾ ’ਚ ਜ਼ਖਮੀ ਹੋਏ ਨੌਜਵਾਨ ਦੀ ਇਕ ਲੱਤ ਟੁੱਟ ਗਈ ਹੈ। ਪੁਲਿਸ ਨੇ ਵੀ ਘਟਨਾ ਵਾਲੀ ਥਾਂ ਪੁੱਜ ਕੇ ਜਾਇਜ਼ਾ ਲੈਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੀ ਪਛਾਣ ਪਲਕਪ੍ਰੀਤ ਕੌਰ ਨਿਵਾਸੀ ਗੁਮਾਨਪੁਰਾ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਥਾਣਾ ਛੇਹਰਟਾ ਦੇ ਇੰਚਾਰਜ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

Related posts

Leave a Reply