ਵੱਡੀ ਖ਼ਬਰ : #CM_MAAN :: ਮੁੱਖ ਮੰਤਰੀ ਮਾਨ ਦਾ ਫੈਸਲਾ, 10 ਦਿਨ ਪਹਿਲਾਂ ਹੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਮੁਹਾਲੀ : ਪੰਜਾਬ ਦੇ ਸਕੂਲਾਂ ‘ਚ  ਕਹਿਰ ਦੀ ਗਰਮੀ ਦੇ ਮੱਦੇਨਜ਼ਰ 10 ਦਿਨ ਪਹਿਲਾਂ ਹੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ  ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਦੋ ਦਿਨ ਪਹਿਲਾਂ ਹੀ ਸਕੂਲਾਂ ਦਾ ਸਮਾਂ (Punjab School Timings) ਬਦਲਿਆ ਗਿਆ ਸੀ।

ਨਵੇਂ ਸਮੇਂ ‘ਤੇ ਅੱਜ ਤੋਂ ਸਕੂਲ ਲੱਗੇ ਸਨ ਪਰ ਹੀਟਵੇਵ ਅਲਰਟ (HeatWave Alert) ਦੇ ਮੱਦੇਨਜ਼ਰ ਤੇ ਬੱਚਿਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਸਕੂਲਾਂ ‘ਚ ਕੱਲ੍ਹ ਤੋਂ ਹੀ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਤਾਜ਼ਾ ਹੁਕਮਾਂ ਅਨੁਸਾਰ 21 ਮਈ ਤੋਂ 30 ਜੂਨ ਤਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਜੂਨ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ।

#Bhagwant Mann

1000
1000

Related posts

Leave a Reply