ਹੁਸ਼ਿਆਰਪੁਰ / ਚੰਡੀਗੜ੍ਹ : ਦੋਆਬੇ ਲਈ ਵੱਡੀ ਖੁਸ਼ਖਬਰੀ ਹੈ। ਹੁਣ ਆਦਮਪੁਰ ਏਅਰਪੋਰਟ ਤੋਂ ਉਡਾਣਸ਼ੁਰੂ ਕਰ ਦਿਤੀ ਜਾਵੇਗੀ । ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਲਗਪਗ ਤਿੰਨ ਸਾਲ ਬਾਅਦ ਬੰਗਲੂਰੂ, ਗੋਆ, ਕੋਲਕਾਤਾ, ਨਾਂਦੇੜ ਤੇ ਹਿੰਡਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ।
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਖੋਲ੍ਹੇ ਗਏ ਟੈਂਡਰਾਂ ਵਿਚ ਸਪਾਈਸਜੈੱਟ ਅਤੇ ਸਟਾਰ ਏਅਰ ਏਅਰਲਾਈਨਜ਼ ਕੰਪਨੀਆਂ ਨੂੰ ਆਦਮਪੁਰ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਠੇਕੇ ਮਿਲੇ ਹਨ। ਇਸ ਸਬੰਧੀ ਆਦਮਪੁਰ ਹਵਾਈ ਅੱਡੇ ’ਤੇ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਆਉਂਦੇ ਚਾਰ ਮਹੀਨਿਆਂ ’ਚ ਇੱਥੋਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਆਦਮਪੁਰ ਵਿੱਚ 110 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਟਰਮੀਨਲ ਤਿਆਰ ਕੀਤਾ ਗਿਆ ਹੈ। ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਆਦਮਪੁਰ ਘਰੇਲੂ ਹਵਾਈ ਅੱਡਾ ਮੁੜ ਚਾਲੂ ਕਰਨ ਲਈ ਸਾਰੀਆਂ ਅਧਿਕਾਰਿਤ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਇਹ ਦੁਆਬੇ ਦੇ ਵਸਨੀਕਾਂ ਲਈ ਵੱਡੀ ਰਾਹਤ ਹੋਵੇਗੀ।
ਹਲਵਾਰਾ ਏਅਰਪੋਰਟ ਤੋਂ ਇਸ ਸਾਲ ਦੇ ਅੰਤ ਤੱਕ ਉਡਾਣਾਂ ਦੀ ਉਮੀਦ
ਇਸ ਦੇ ਨਾਲ ਹੀ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਇਸ ਸਾਲ ਦੇ ਅੰਤ ਤੱਕ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨਾਲ ਮਾਲਵਾ ਖੇਤਰ ਨੂੰ ਵੱਡਾ ਫਾਇਦਾ ਹੋਏਗਾ। ਇਸ ਵੇਲੇ ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸਫਰ ਲਈ ਅੰਮ੍ਰਿਤਸਰ, ਚੰਡੀਗੜ੍ਹ ਜਾਂ ਫਿਰ ਦਿੱਲੀ ਜਾਣਾ ਪੈਂਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਹਵਾਈ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਜਾਗੀ ਹੈ। ਟਰਮੀਨਲ ਦੇ ਨਿਰਮਾਣ ਕਾਰਜਾਂ ਨੂੰ ਅੰਤਿਮ ਛੋਹਾਂ ਦੇਣ ਵਿੱਚ ਜੁਟੀ ਕੰਪਨੀ ਦੇ ਅਧਿਕਾਰੀਆਂ ਨੇ ਆਸ ਪ੍ਰਗਟਾਈ ਹੈ ਕਿ ਸਰਕਾਰ ਵੱਲੋਂ ਤੈਅ ਕੀਤੀ ਸਮਾਂ ਸੀਮਾ ਦੇ ਅੰਦਰ ਹੀ ਟਰਮੀਨਲ ਦੇ ਨਿਰਮਾਣ ਦਾ ਕੰਮ 31 ਜੁਲਾਈ ਤੱਕ ਪੂਰਾ ਕਰ ਲਿਆ ਜਾਵੇਗਾ।
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp