ਵੱਡੀ ਖ਼ਬਰ : HOSHIARPUR : ਭਿਆਨਕ ਸੜਕ ਹਾਦਸੇ ’ਚ ਦੋ ਦੋਸਤਾਂ ਦੀ ਮੌਤ, ਇਕ ਗੰਭੀਰ ਜ਼ਖਮੀ

ਹੁਸ਼ਿਆਰਪੁਰ :  ਦੇਰ ਰਾਤ ਹੁਸ਼ਿਆਰਪੁਰ-ਫਗਵਾੜਾ ਜਰਨੈਲੀ ਸੜਕ ’ਤੇ ਪਿੰਡ ਅੱਤੋਵਾਲ ਦੇ ਨਜ਼ਦੀਕ ਹੋਏ ਭਿਆਨਕ ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। 

ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ’ਚ ਪ੍ਰਿੰਸ  ਪੁੱਤਰ ਗਿਰਧਾਰੀ ਲਾਲ ਵਾਸੀ ਨੇੜੇ ਬਬੱਤਰਾ ਹੋਟਲ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਗੁਰਪ੍ਰੀਤ ਸਿੰਘ (22) ਪੁੱਤਰ ਭਿੰਦਾ ਵਾਸੀ ਨਵੀਂ ਆਬਾਦੀ ਹੁਸ਼ਿਆਰਪੁਰ ਅਤੇ ਸ਼ਿਵਮ ਸੈਣੀ ਵਾਸੀ ਘਈ ਮੁਹੱਲਾ ਹੁਸ਼ਿਆਰਪੁਰ ਨਾਲ ਮੋਟਰਸਾਈਕਲ ਨੰਬਰ ਪੀਬੀ 07 ਸੀਡੀ 7244 ’ਤੇ ਲੁਧਿਆਣਾ ਜਾ ਰਹੇ ਸਨ। ਜਦੋਂ  ਉਹ ਅੱਤੋਵਾਲ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੰਬਰ ਪੀਬੀ 65 ਏਡੀ 1777 ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਬੁਰੀ ਤਰਾਂ ਨਾਲ ਜ਼ਖਮੀ ਹੋ ਗਏ।

ਇਸ ਹਾਦਸੇ ਵਿਚ ਸ਼ਿਵਮ ਅਤੇ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪ੍ਰਿੰਸ  ਬੁਰੀ ਤਰਾਂ ਜ਼ਖ਼ਮੀ ਹੋ ਗਿਆ।  ਪੁਲਿਸ ਥਾਣਾ ਮੇਹਟੀਆਣਾ ਦੇ ਥਾਣੇਦਾਰ ਗੁਲਸ਼ਨ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਵਾਹਨਾਂ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

Related posts

Leave a Reply