ਵੱਡੀ ਖ਼ਬਰ : #PUNJAB_AAP : ਆਮ ਆਦਮੀ ਪਾਰਟੀ ਦੇ ਵਿਧਾਇਕ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਆਮ ਆਦਮੀ ਪਾਰਟੀ ਦੇ ਵਿਧਾਇਕ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਅੰਮ੍ਰਿਤਸਰ, 3 ਫਰਵਰੀ 

ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਦਲਵੀਰ ਸਿੰਘ ਟੌਂਗ ਖਿਲਾਫ ਅਦਾਲਤ ਵਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਥਾਨਕ ਅਦਾਲਤ ਨੇ ਪੈਸਿਆਂ ਦੇ ਲੈਣ-ਦੇਣ ਸਬੰਧੀ ਇਹ ਹੁਕਮ ਜਾਰੀ ਕੀਤੇ ਹਨ।

ਇੰਨਾ ਹੀ ਨਹੀਂ ਪੁਲਿਸ ਨੂੰ ਮਾਮਲੇ ਦੀ ਅਗਲੀ ਤਰੀਕ 17 ਫਰਵਰੀ ਨੂੰ ਵਿਧਾਇਕ ਦਲਵੀਰ ਸਿੰਘ ਟੌਂਗ ਨੂੰ ਪੇਸ਼ ਕਰਨ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ ਸੰਪੂਰਨ ਸਿੰਘ ਮੱਕੜ ਵੱਲੋਂ ਪੈਸਿਆਂ ਦੇ ਲੈਣ-ਦੇਣ ਸਬੰਧੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ।

 ਜੁਡੀਸ਼ੀਅਲ ਮੈਜਿਸਟਰੇਟ ਬਾਬਾ ਬਕਾਲਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੌਂਗ ਨੂੰ ਪੰਜ ਵਾਰ ਸੰਮਨ ਭੇਜੇ ਹਨ। ਪਰ, ਵਿਧਾਇਕ ਨਾ ਤਾਂ ਵਿਅਕਤੀਗਤ ਤੌਰ ‘ਤੇ ਪੇਸ਼ ਹੋਏ ਅਤੇ ਨਾ ਹੀ ਕੋਈ ਜਵਾਬ ਦਾਖਲ ਕੀਤਾ।

Related posts

Leave a Reply