ਮੋਗਾ / ਫ਼ਰੀਦਕੋਟ (CDT NEWS) : ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਏਸੀ ਵਾਲੇ ਕਮਰਿਆਂ ਵਿਚ ਰਹਿਣ ਗਿਜ਼ੇ ਲੋਕ ਹਨ। ਉਹ ਤਾਪਮਾਨ ਪੁੱਛ ਕੇ ਬਾਹਰ ਨਿਕਲਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32ੁ ਡਿਗਰੀ ਸੈਲਸੀਅਸ ਹੁੰਦਾ ਹੈ ਤਾਂ ਉਹ 2 ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਉਨ੍ਹਾਂ ਆਪਣੀ ਜੀਪ ਉੱਤੇ ਛੱਤ ਪਾ ਕੇ ਛਾਂ ਦੇ ਸਹਾਰੇ ਚਲਦੇ ਹਨ ਤੇ ਅਜਿਹੇ ਲੋਕ ਆਮ ਲੋਕਾਂ ਦੇ ਦੁੱਖ-ਦਰਦ ਨੂੰ ਕਿਵੇਂ ਸਮਝਣਗੇ।
ਮੁੱਖ ਮੰਤਰੀ ਭਗਵੰਤ ਮਾਨ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ’ਚ ਮੋਗਾ ਦੇ ਪ੍ਰਤਾਪ ਰੋਡ ’ਤੇ ਰੋਡ ਸ਼ੋਅ ਕਰਨ ਪਹੁੰਚੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ, ‘ਤੁਹਾਡਾ ਪਿਆਰ ਤੇ ਸਹਿਯੋਗ ਮੈਨੂੰ ਕਦੇ ਥੱਕਣ ਨਹੀਂ ਦਿੰਦਾ।’ ਉਨ੍ਹਾਂ ਕਿਹਾ ਕਿ ਕਰਮਜੀਤ ਅਨਮੋਲ ਉਨ੍ਹਾਂ ਦਾ ਛੋਟਾ ਭਰਾ ਤੇ ਬਚਪਨ ਦਾ ਦੋਸਤ ਹੈ। ਉਹ ਇਕੱਠੇ ਪੜ੍ਹਦੇ ਸਨ, ਮਿਲ ਕੇ ਕਲਾਕਾਰੀ ਵਿਚ ਅੱਗੇ ਵਧੇ।
Moga: Chief Minister Bhagwant Mann took a dig at Sukhbir Singh Badal and said that he is a person living in rooms with AC. They come out after asking the temperature. When the outside temperature is 30-32 degrees Celsius, they take out their Punjab Bachao Yatra for two hours. He has put a roof on his jeep. How will such people understand the sufferings of common people.
ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਵੋਟਾਂ ਨਹੀਂ ਮੰਗਦੇ। ਅਸੀਂ ਆਪਣੀ ਸਰਕਾਰ ਦੇ ਪਿਛਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਾਂ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਦਿਲਚਸਪੀ ਸਿਰਫ਼ ਸੱਤਾ ਤੇ ਦੌਲਤ ਇਕੱਠੀ ਕਰਨ ਵਿਚ ਹੈ। ਉਨ੍ਹਾਂ ਕਿਹਾ ਕਿ ਸੁੱਖ-ਵਿਲਾਸ ਹੋਟਲ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ। ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਅਤੇ ਪਹਾੜਾਂ ਵਿਚ ਆਪਣੇ ਐਸ਼ੋ-ਆਰਾਮ ਲਈ ਆਲੀਸ਼ਾਨ ਘਰ ਬਣਵਾਏ ਹਨ। ਮਾਨ ਨੇ ਕਿਹਾ ਕਿ ਉਹ ਉਸ ਜ਼ਮੀਨ ਨੂੰ ਬਾਦਲ ਪਰਿਵਾਰ ਤੋਂ ਛੁਡਵਾ ਕੇ ਸਕੂਲ ਵਿਚ ਤਬਦੀਲ ਕਰ ਦੇਣਗੇ।
- Delhi Assembly Elections: Arvind Kejriwal Predicts Over 60 Seats, Calls for Women’s Active Participation
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp