ਵੱਡੀ ਖ਼ਬਰ : WATCH VIRAL VIDEO : ਐਸਐਸਪੀ ਵਲੋਂ ਸਿੱਖ ਬਜ਼ੁਰਗ ਦੀ ਡਾਂਗ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਥਾਣੇਦਾਰ ਸ਼ਾਮ ਲਾਲ SUSPEND

ਪਟਿਆਲਾ : ਪੰਜਾਬ ਦੇ ਪਟਿਆਲਾ ਤੋਂ ਇੱਕ ਪੁਲਿਸ ਮੁਲਾਜ਼ਮ ਵੱਲੋਂ ਸਿੱਖ ਬਜ਼ੁਰਗ ਵਿਅਕਤੀ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਥਾਣੇਦਾਰ ਸ਼ਾਮ ਲਾਲ ਨੂੰ ਐਸਐਸਪੀ ਵਰੁਣ ਸ਼ਰਮਾ ਵਲੋਂ SUSPEND ਕਰ ਦਿੱਤਾ ਗਿਆ ਹੈ।  ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਪਟਿਆਲਾ ਰੇਲਵੇ ਸਟੇਸ਼ਨ ਦੇ ਸਾਹਮਣੇ ਫਲਾਈਓਵਰ ਦੇ ਹੇਠਾਂ ਦੀ ਦੱਸੀ ਜਾ ਰਹੀ ਹੈ।

ਵਾਇਰਲ ਵੀਡੀਓ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਪੁਲਸ ਮੁਲਾਜ਼ਮ ਸਿੱਖ ਬਜ਼ੁਰਗ ਵਿਅਕਤੀ ਨੂੰ ਡੰਡੇ ਨਾਲ ਕੁੱਟ ਰਿਹਾ ਹੈ, ਜਦੋਂ ਨੇੜੇ-ਤੇੜੇ ਲੋਕ ਉਸ ਨੂੰ ਬਚਾਉਣ ਲਈ ਆਏ ਤਾਂ ਪੁਲਿਸ ਮੁਲਾਜ਼ਮ ਬਜ਼ੁਰਗ ਨੂੰ ਕੁੱਟਦੇ ਹੋਏ ਨਜ਼ਰ ਆ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਾਲੇ ਨੇ ਇਸੇ ਕਾਰਨ ਬਜ਼ੁਰਗ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਕਿਉਂਕਿ ਉਸਨੇ ਪੁਲਿਸ ਵਾਲੇ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਕਾਰਨ ਪੁਲਿਸ ਮੁਲਾਜ਼ਮ ਗੁੱਸੇ ‘ਚ ਆ ਗਿਆ ਅਤੇ ਉਸ ਨੇ ਬਜ਼ੁਰਗ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਦੋਸ਼ੀ ਪੁਲਿਸ ਮੁਲਾਜ਼ਮ ਸ਼ਹਿਰ ਦੇ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਹੈ। ਬਜ਼ੁਰਗ ਦੀ ਪਛਾਣ ਬਲਵੀਰ ਸਿੰਘ ਵਾਸੀ ਪਿੰਡ ਰਾਜਗੜ੍ਹ ਵਜੋਂ ਹੋਈ ਹੈ। ਜੋ ਹੁਣ ਪਟਿਆਲਾ ਸ਼ਹਿਰ ਦੇ ਆਨੰਦ ਨਗਰ ਬੀ. ਵਿਚ ਰਹਿੰਦਾ ਹੈ।

Related posts

Leave a Reply