ਵੱਡੀ ਖ਼ਬਰ : ਅਕਾਲੀ ਦਲ ਦੇ  ਲੀਡਰਾਂ ਨੇ ਲਖੀਮਪੁਰ ਖੀਰੀ ਵਰਗਾ ਕਾਂਡ ਕਰਨ ਦੀ ਕੋਸ਼ਿਸ਼ ਕੀਤੀ: ਕਿਸਾਨਾਂ ਲੀਡਰਾਂ ਨੇ ਲਾਏ ਗੰਭੀਰ ਇਲਜ਼ਾਮ

ਫਿਰੋਜ਼ਪੁਰ: ਬੁੱਧਵਾਰ ਨੂੰ ਫਿਰੋਜ਼ਪੁਰ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਕਾਂਡ ਬਾਰੇ ਨਵੇਂ ਦਾਅਵੇ ਸਾਹਮਣੇ ਆ ਰਹੇ ਹਨ। ਅਕਾਲੀ ਦਲ ਦਾ ਦਾਅਵਾ ਹੈ ਕਿ ਇਹ ਸਾਰੀ ਕਾਂਗਰਸੀਆਂ ਦੀ ਸ਼ਰਾਰਤ ਹੈ ਜਦੋਂਕਿ ਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੇ  ਲੀਡਰਾਂ ਨੇ ਲਖੀਮਪੁਰ ਖੀਰੀ ਵਰਗਾ ਕਾਂਡ ਕਰਨ ਦੀ ਕੋਸ਼ਿਸ਼ ਕੀਤੀ ਹੈ।

ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਇਲਜ਼ਾਮ ਲਾਇਆ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਅਕਾਲੀ ਲੀਡਰਾਂ ਦਾ ਵਿਰੋਧ ਕਰ ਰਹੇ ਸਨ। ਉਹ ਹਰਸਿਮਰਤ ਬਾਦਲ ਨੂੰ ਕੁਝ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਅਕਾਲੀ ਲੀਡਰਾਂ ਨੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਦਰੜਨ ਦੀ ਕੋਸ਼ਿਸ਼ ਕੀਤੀ, ਕਿਸਾਨਾਂ ਤੇ ਗੋਲੀਆਂ ਚਲਾਈਆਂ ਤੇ ਗੱਡੀ ਭਜਾ ਕੇ ਫ਼ਰਾਰ ਹੋ ਗਏ।

ਇਸ ਦੌਰਾਨ ਕੁਝ ਕਿਸਾਨ ਆਗੂ ਨੋਨੀ ਮਾਨ ਦੀ ਗੱਡੀ ਦੇ ਬੋਨਟ ਤੇ ਚੜ੍ਹ ਗਏ ਪਰ ਗੱਡੀ ਚਾਲਕ ਨੇ ਗੱਡੀ ਭਜਾ ਲਈ। ਗੁੱਸੇ ’ਚ ਆਏ ਕਿਸਾਨ ਆਗੂਆਂ ਨੇ ਗੱਡੀ ’ਤੇ ਹਮਲਾ ਕਰ ਦਿੱਤਾ ਤੇ ਗੱਡੀ ਦੇ ਸਾਰੇ ਸ਼ੀਸ਼ੇ ਭੰਨ੍ਹ ਦਿੱਤੇ। ਦੱਸਿਆ ਜਾਂਦਾ ਹੈ ਕਿ ਨੋਨੀ ਮਾਨ ਦੇ ਗੰਨਮੈਨਾਂ ਨੇ ਬਚਾਅ ਵਾਸਤੇ ਤਿੰਨ ਹਵਾਈ ਫਾਇਰ ਕੀਤੇ।

Related posts

Leave a Reply